ਜਿਲ੍ਹਾ ਪਠਾਨਕੋਟ ‘ਚ ਕੁੱਲ 308 ਕਰੋਨਾ ਪਾਜ਼ਟਿਵ, 254 ਕਰੋਨਾ ਰਿਕਵਰ, ਐਕਟਿਵ ਕੇਸ 44
ਪਠਾਨਕੋਟ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ‘ਚ ਵੀਰਵਾਰ ਨੂੰ 12 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ ਇਸ ਤੋਂ
ਇਲਾਵਾ 6 ਲੋਕਾਂ ਨੂੰ ਡਿਸਚਾਰਜ਼ ਪਾਲਿਸੀ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰ੍ਹਾਂ ਦੇ ਕੋਈ ਵੀ ਲੱਛਣ ਨਾ ਪਾਏ ਜਾਣ ਤੇ ਆਪਣੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ।ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਕਿਹਾ ਕਿ ਕਰੋਨਾ ਵਾਇਰਸ ਦੇ ਵਿਸਥਾਰ ਤੋਂ ਬਚਣ ਲਈ ਲੋਕਾਂ ਨੂੰ ਚਾਹੀਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਅਧੀਨ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ।ਉਨ੍ਹਾਂ ਕਿਹਾ ਕਿ ਜਦੋਂ ਤੱਕ ਅਸੀਂ ਜਾਗਰੁਕ ਨਹੀਂ ਹੋਵਾਂਗੇ ਤੱਦ ਤੱਕ ਅਸੀਂ ਇਸ ਲੜਾਈ ਨੂੰ ਨਹੀਂ ਜਿੱਤ ਸਕਦੇ।
ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਬੁੱਧਵਾਰ ਨੂੰ ਕੂੱਲ 308 ਕੇਸ ਕਰੋਨਾ ਪਾਜ਼ਟਿਵ ਦੇ ਹੋ ਗਏ ਹਨ ਜਿਨ੍ਹਾਂ ਵਿੱਚੋਂ 254 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 44 ਕੇਸ ਕਰੋਨਾ ਪਾਜ਼ਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 10 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨਿਰਧਾਰਤ ਸਮਾਂ ਪੁਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਲੱਛਣ ਨਾ ਹੋਣ ਤੇ ਵੀਰਵਾਰ ਨੂੰ 6 ਲੋਕਾਂ ਨੂੰ ਆਪਣੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ ਹੈ।
Punjab Post Daily Online Newspaper & Print Media