30 ਜੁਲਾਈ ਤੱਕ ਹੋਵੇਗੀ ਰਜਿਸਟ੍ਰੇਸ਼ਨ- ਈਮੇਲ ‘ਤੇ ਮਿਲਣਗੇ ਈ-ਸਰਟੀਫਿਕੇਟ
ਕਪੂਰਥਲਾ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਕਰੋਨਾ ਕਾਰਨ ਲਾਕਡਾਊਨ ਦੇ ਸਮੇਂ ਦੌਰਾਨ ਨੌਜਵਾਨਾਂ ਦੀ ਊਰਜਾ ਨੂੰ ਸਹੀ ਪਾਸੇ ਵਰਤਣ ਦੇ ਮਕਸਦ ਨਾਲ
ਯੂਵਕ ਸੇਵਾਵਾਂ ਵਿਭਾਗ ਕਪੂਰਥਲਾ ਵਲੋਂ ਏਡਜ਼ ਤੇ ਖੂਨਦਾਨ ਬਾਰੇ ਜਾਗਰੂਕਤਾ ਲਈ ਆਨਲਾਇਨ ਕੁਇਜ਼ ਮੁਕਾਬਲੇ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।
ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਜਿਲੇ ਅੰਦਰ ਏਡਜ਼ ਤੇ ਖੂਨਦਾਨ ਬਾਰੇ ਜਾਗਰੂਕਤਾ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਆਨਲਾਈਨ ਕੁਇਜ਼, ਭਾਸ਼ਣ ਤੇ ਹੋਰ ਸਮਾਜਿਕ ਤੇ ਅਕਾਦਮਿਕ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਉਨਾਂ ਦੱਸਿਆ ਕਿ ਜਿਲਾ ਪ੍ਰਸ਼ਾਸ਼ਨ ਵਲੋਂ ਆਨਲਾਈਨ ਕੁਇਜ਼ ਵਿਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਚਾਹਵਾਨ ਨੌਜਵਾਨ https://forms.gle/YnAhrHWD7QcAMh6L7> ਲਿੰਕ ਉਪਰ ਜਾ ਕੇ ਆਪਣੀ ਰਜਿਸਟ੍ਰੇਸ਼ਨ 30 ਜੁਲਾਈ 5 ਵਜੇ ਤੱਕ ਕਰ ਸਕਦੇ ਹਨ।
ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਪ੍ਰੀਤ ਕੋਹਲੀ ਨੇ ਦੱਸਿਆ ਕਿ ਵਿਭਾਗ ਵਲੋਂ ਸਾਰੇ ਕਾਲਜਾਂ ਤੇ ਹੋਰ ਵਿਦਿਅਕ ਸੰਸਥਾਵਾਂ ਨਾਲ ਰਾਬਤਾ ਕਰਕੇ ਆਨਲਾਇਨ ਕੁਇਜ਼ ਮੁਕਾਬਲੇ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਉਨਾਂ ਕਿਹਾ ਕਿ ਰਜਿਸਟ੍ਰੇਸ਼ਨ ਵੇਲੇ ਨੌਜਵਾਨ ਆਪਣੇ ਨਾਮ ਤੇ ਮੇਲ ਪਤੇ ਬਾਰੇ ਸਪੱਸ਼ਟ ਜਾਣਕਾਰੀ ਦੇਣ ਤਾਂ ਜੋ ਮੁਕਬਾਲੇ ਪਿਛੋਂ ਉਨਾਂ ਦਾ ਸਕੋਰ ਤੁਰੰਤ ਭੇਜਿਆ ਜਾ ਸਕੇ।ਉਨਾਂ ਦੱਸਿਆ ਕਿ 60 ਫੀਸਦੀ ਤੋਂ ਜਿਆਦਾ ਅੰਕ ਪ੍ਰਾਪਤ ਕਰਨ ਵਾਲੇ ਭਾਗੀਦਾਰਾਂ ਨੂੰ ਈ-ਸਰਟੀਫਿਕੇਟ ਉਨਾਂ ਦੀ ਮੇਲ `ਤੇ ਹੀ ਭੇਜੇ ਜਾਣਗੇ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media