Thursday, July 9, 2026

ਜਿਲਾ ਮੈਜਿਸਟਰੇਟ ਅੰਮ੍ਰਿਤਸਰ ਵਲੋਂ ਪਾਬੰਦੀਆਂ ਲਾਗੂ

ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਜ਼ਿਲਾ ਮੈਜਿਸਟਰੇਟ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਅੰਮ੍ਰਿਤਸਰ ਵਿੱਚ ਜ਼ਿਲਾ ਪੁਲਿਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਅਰੇ ਮਾਰਨ ਤੇ ਵਿਖਾਵਾ ਕਰਨ `ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।
                  ਉਨਾਂ ਨੇ ਪੁਲੀਆਂ ਅਤੇ ਸੜਕਾਂ `ਤੇ ਬਣੀ ਰੇਲਿੰਗ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌਰ `ਤੇ ਰਸਤਾ ਕੱਢਣ `ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਉਨਾਂ ਕਿਹਾ ਕਿ ਜ਼ਿਲਾ ਅੰਮ੍ਰਿਤਸਰ ਵਿੱਚ ਕਈ ਪੁਲੀਆਂ ਅਤੇ ਸੜਕਾਂ ਬਿਨਾਂ ਰੇਲਿੰਗ ਦੇ ਹਨ।ਇਸ ਤੋਂ ਇਲਾਵਾ ਕੁੱਝ ਲੋਕਾਂ/ਠੇਕੇਦਾਰਾਂ ਵੱਲੋਂ ਫ਼ਸਲ ਦੀ ਕਟਾਈ ਸਬੰਧੀ ਮਸ਼ੀਨਾਂ/ਡਿੱਚ ਮਸ਼ੀਨਾਂ ਅਤੇ ਟਰਾਲੀਆਂ ਆਦਿ ਨੂੰ ਲਿਜਾਣ ਲਈ ਤੰਗ ਪੁਲੀਆਂ `ਤੇ ਬਣੇ ਡਿਵਾਈਡਰਾਂ ਨੂੰ ਤੋੜਨ, ਪੁਲੀਆਂ ਜਾਂ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਸੜਕਾਂ `ਤੇ ਬਣੇ ਡਿਵਾਈਡਰਾਂ ਨੂੰ ਤੋੜਨ ਅਤੇ ਆਰਜ਼ੀ ਤੌਰ `ਤੇ ਰਸਤਾ ਕੱਢਣ ਕਰਕੇ ਦੁਰਘਟਨਾਵਾਂ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ।ਇਹ ਪਾਬੰਦੀਆਂ ਦੇ ਹੁਕਮ 20 ਸਤੰਬਰ 2020 ਤੱਕ ਲਾਗੂ ਰਹਿਣਗ
               ਜਿਲਾ ਮੈਜਿਸਟ੍ਰੇਟ ਨੇ ਜ਼ਿਲੇ ਦੇ ਦਿਹਾਤੀ ਖੇਤਰ ‘ਚ ਚੱਲ ਰਹੇ ਮੈਰਿਜ਼ ਪੈਲੇਸਾਂ ਵਿੱਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ `ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
                ਉਨਾਂ ਕਿਹਾ ਹੈ ਕਿ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ (ਦਿਹਾਤੀ) ਨੇ ਉਨਾਂ ਦੇ ਧਿਆਨ ਵਿਚ ਲਿਆਂਦਾ ਹੈ ਕਿ ਕਾਫੀ ਗਿਣਤੀ ਵਿਚ ਮੈਰਿਜ ਪੈਲੇਸ ਚੱਲ ਰਹੇ ਹਨ ਅਤੇ ਇਨਾਂ ਪੈਲੇਸਾਂ ਵਿਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵਲੋਂ ਹਥਿਆਰ ਨਾਲ ਲੈ ਕੇ ਜਾਣਾ ਅਤੇ ਹਵਾਈ ਫਾਇਰ ਕਰਨਾ ਇਕ ਜਸ਼ਨ ਜਿਹਾ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ।ਇਸ ਲਈ ਜ਼ਿਲਾ ਮੈਰਿਜ਼ ਪੈਲੇਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ `ਤੇ ਰੋਕ ਲਗਾਈ ਗਈ ਹੈ।ਇਹ ਪਾਬੰਦੀਆਂ ਦੇ ਹੁਕਮ 14 ਸਤੰਬਰ 2020 ਤੱਕ ਲਾਗੂ ਰਹਿਣਗੇ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …