ਲੌਂਗੋਵਾਲ, 24 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਵਸ ਦੇ ਸੰਬੰਧ ਵਿੱਚ ਪੰਜਾਬ ਸਿੱਖਿਆ ਵਿਭਾਗ ਵੱਲੋਂ
ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ।ਜਿਹਨਾਂ ਵਿੱਚ ਸਬਦ ਗਾਇਨ , ਗੀਤ, ਚਿੱਤਰਕਲਾ, ਭਾਸ਼ਣ ਆਦਿ ਮੁਕਾਬਲੇ ਕਰਵਾਏ ਜਾਣੇ ਹਨ।ਇਹਨਾਂ ਦੀ ਸ਼ੁਰੂਆਤ ਸਬਦ ਗਾਇਨ ਨਾਲ਼ ਹੋਈ ਹੈ। ਪ੍ਰਾਇਮਰੀ ਵਰਗ ਵਿਚੋਂ ਸਰਕਾਰੀ ਸਕੂਲ ਰੱਤੋਕੇ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਬਲਾਕ ਚੀਮਾ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।
ਜਿਕਰਯੋਗ ਹੈ ਕਿ ਅਰਸ਼ਦੀਪ ਕੌਰ ਸ਼ਬਦ ਗਾਇਨ ਮੁਕਾਬਲੇ ਵਿੱਚ ਜਿਲ੍ਹਾ ਸੰਗਰੂਰ ਵਿਚੋਂ ਸਭ ਤੋ ਵੱਧ 78 ਅੰਕ ਪ੍ਰਾਪਤ ਕੀਤੇ ਹਨ।ਰੱਤੋਕੇ ਸਕੂਲ ਦੇ ਹੀ ਹਰਮਨ ਸਿੰਘ ਨੇ ਮਿਡਲ ਵਰਗ ਵਿਚੋਂ ਬਲਾਕ ਚੀਮਾ ‘ਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ।ਰਿਜ਼ਲਟ ਦਾ ਪਤਾ ਲੱਗਣ’ਤੇ ਸਕੂਲ ਸਟਾਫ, ਪੰਚਾਇਤ ਅਤੇ ਮਾਪਿਆਂ ਨੇ ਇੱਕ ਦੂਜੇ ਨੂੰ ਮੁਬਾਰਕਾਂ ਦਿੱਤੀਆਂ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media