Tuesday, October 27, 2026

ਟੈਗੋਰ ਵਿਦਿਆਲਿਆ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਲੌਂਗੋਵਾਲ, 24 ਜੁਲਾਈ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਲੌਂਗੋਵਾਲ ਦੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਹਰ ਸਾਲ ਦੀ ਤਰਾਂ ਇਸ ਵਾਰ ਵੀ 100% ਰਿਹਾ।ਗੁਰਪ੍ਰੀਤ ਕੌਰ ਪੁੱਤਰੀ ਅਜੈਬ ਸਿੰਘ ਤੇ ਸੰਦੀਪ ਕੌਰ ਪੁੱਤਰੀ ਜਸਵੀਰ ਸਿੰਘ 96.2% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਜਸ਼ਨਪ੍ਰੀਤ ਕੌਰ ਪੁੱਤਰੀ ਕੁਲਦੀਪ ਸਿੰਘ ਤੇ ਸੁਖਵੀਰ ਕੌਰ ਪੁੱਤਰੀ ਅਮਰੀਕ ਸਿੰਘ ਨੇ 91.3% ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਅਮਨਜੋਤ ਕੌਰ ਪੁੱਤਰੀ ਦਰਸ਼ਨ ਸਿੰਘ ਤੇ ਲਵਪ੍ਰੀਤ ਕੌਰ ਪੁੱਤਰੀ ਜਗਰਾਜ ਸਿੰਘ ਨੇ 90% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ।ਇਸ ਤੋਂ ਇਲਾਵਾ ਬਾਕੀ ਸਾਰੇ ਵਿਦਿਆਰਥੀ ਬਹੁਤ ਹੀ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ।
               ਸੰਸਥਾ ਦੇ ਮੈਨੇਜਮੈਂਟ ਮੈਂਬਰ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ, ਨਰਿੰਦਰ ਪਾਲ ਸਿੰਘ ਵਸ਼ਿਸ਼ਟ ਅਤੇ ਜਤਿੰਦਰ ਰਿਸ਼ੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਅਧਿਆਪਕਾਂ ਦਾ ਧੰਨਵਾਦ ਵੀ ਕੀਤਾ ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ 

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …