Friday, June 13, 2025
Breaking News

ਕੈਨੇਡਾ ਦੀ ਮਾਲ ਮੰਤਰੀ ਮਿਸਿਜ਼ ਕੈਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

PPN16101418

ਅੰਮ੍ਰਿਤਸਰ, 16 ਅਕਤੂਬਰ (ਗੁਰਪ੍ਰੀਤ ਸਿੰਘ)ੁ ਕੈਨੇਡਾ ਦੀ ਮਾਲ ਮੰਤਰੀ ਮਿਸਿਜ਼ ਕੈਰੀ ਲਿਨ ਡੀ ਫਿੰਡਲੇ ਅੱਜ ਵਿਸ਼ੇਸ਼ ਤੌਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾ ਨੂੰ ਪੁੱਜੀ।ਉਨ੍ਹਾਂ ਨੂੰ ਸz: ਗੁਰਬਚਨ ਸਿੰਘ ਮੀਤ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਅੰਤਰੁਰਾਸ਼ਟਰੀ ਹਵਾਈ ਅੱਡੇ ਤੋਂ ਰਸੀਵ ਕੀਤਾ।ਮਿਸਿਜ਼ ਕੈਰੀ ਲਿਨ ਡੀ ਫਿੰਡਲੇ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ।ਇਸ ਉਪਰੰਤ ਸ੍ਰੀ ਗੁਰੂ ਰਾਮਦਾਸ ਲੰਗਰ ਆਪਣੇ ਸਾਥੀਆਂ ਨਾਲ ਗਈ ਤੇ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਰਮਾ ਕਰਦਿਆਂ ਸਮੁੱਚੇ ਸਿੱਖ ਇਤਿਹਾਸ ਬਾਰੇ ਪੂਰੀ ਦਿਲਚਸਪੀ ਨਾਲ ਜਾਣਕਾਰੀ ਲਈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸz: ਮਨਜੀਤ ਸਿੰਘ ਸਕੱਤਰ, ਸz: ਦਿਲਜੀਤ ਸਿੰਘ ਬੇਦੀ ਤੇ ਸz: ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ ਤੇ ਸz: ਗੁਰਬਚਨ ਸਿੰਘ ਮੀਤ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਮਿਸਿਜ਼ ਕੈਰੀ ਲਿਨ ਡੀ ਫਿੰਡਲੇ ਤੇ ਉਨ੍ਹਾਂ ਨਾਲ ਆਏ ਦਿੱਲੀ ਵਿਖੇ ਸਥਿਤ ਕਨੇਡੀਅਨ ਹਾਈ ਕਮਿਸ਼ਨ ਦੇ ਇਕ ਸੀਨੀਅਰ ਅਧਿਕਾਰੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਧਾਰਮਿਕ ਪੁਸਤਕਾਂ ਦਾ ਸੈਟ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਿਸਿਜ਼ ਕੈਰੀ ਲਿਨ ਡੀ ਫਿੰਡਲੇ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਰੂਹਾਨੀ ਸਕੂਨ ਅਤੇ ਆਤਮਿਕ ਸ਼ਾਂਤੀ ਮਿਲੀ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਲੰਗਰ ਵਿੱਚ ਰੋਜ਼ਾਨਾ ਲੱਖਾਂ ਦੀ ਤਾਦਾਦ ਵਿੱਚ ਦੂਰ ਦੁਰਾਡੇ ਤੋਂ ਆ ਕੇ ਸੰਗਤਾਂ ਲੰਗਰ ਛਕਦੀਆਂ ਹਨ ਇਹ ਸਮੁੱਚੀ ਮਨੁੱਖਤਾ ਦੀ ਸੇਵਾ ਕਰਨ ਦਾ ਇਕ ਬਹੁਤ ਵੱਡਾ ਕਾਰਜ ਹੈ।ਉਨ੍ਹਾਂ ਕਿਹਾ ਕਿ ਸਿੱਖ ਸ਼ਾਂਤੀ ਪਸੰਦ ਹਨ।ਉਨ੍ਹਾਂ ਕਿਹਾ ਕਿ ਕੈਨੇਡਾ ਵਿੱਚ ੨ ਪ੍ਰਤੀਸ਼ਤ ਸਿੱਖ ਰਹਿੰਦੇ ਹਨ।ਬਹੁਤ ਘੱਟ ਗਿਣਤੀ ਵਿੱਚ ਹੋਣ ਦੇ ਬਾਵਜੂਦ ਵੀ ਸਿੱਖਾਂ ਦਾ ਕੈਨੇਡਾ ਦੀ ਉੱਨਤੀ ਵਿੱਚ ਮਹੱਤਵਪੂਰਨ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਮੈਂ ਸ੍ਰੀ ਹਰਿਮੰਦਰ ਸਾਹਿਬ ਪਹਿਲੀ ਵਾਰ ਆਈ ਹਾਂ, ਪਰ ਏਥੇ ਆ ਕੇ ਪ੍ਰਭੂ ਦੇ ਦਰਸ਼ਨਾ ਦੇ ਝਲਕਾਰੇ ਸਪੱਸ਼ਟ ਪੈਂਦੇ ਹਨ।ਸੰਗੀਤ ਦੀ ਝੁਨਕਾਰ ਮੇਰੇ ਲੂੰ ਲੂੰ ਨੂੰ ਅਧਿਆਤਮਿਕਤਾ ਨਾਲ ਜੋੜ ਗਈ ਹੈ।ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦੀ ਹਾਂ ਕਿ ਮੁੜ ਫਿਰ ਏਥੇ ਆਵਾਂ।ਇਸ ਮੌਕੇ ਸz: ਜਸਵਿੰਦਰ ਸਿੰਘ ਸੂਚਨਾ ਅਧਿਕਾਰੀ ਤੇ ਸz: ਅੰਮ੍ਰਿਤਪਾਲ ਸਿੰਘ ਸਹਾਇਕ ਸੂਚਨਾ ਅਧਿਕਾਰੀ ਵੀ ਹਾਜ਼ਰ ਸਨ।ਣ

Check Also

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼

ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ …

Leave a Reply