Thursday, May 28, 2026

ਰੋਜ਼ਗਾਰ ਵਿਭਾਗ ਵਲੋਂ ਰੋਜ਼ਗਾਰ ਮੌਕਿਆਂ ਸੰਬੰਧੀ ਕਰਵਾਇਆ ਗਿਆ ਰਾਜ ਪੱਧਰੀ ਵੈਬੀਨਾਰ

ਕੈਬਨਿਟ ਮੰਤਰੀ ਚੰਨੀ ਨੇ ਨੌਜਵਾਨਾਂ ਨੂੰ ਕੋਵਿਡ-19 ਨਾਲ ਮੁਕਾਬਲਾ ਕਰਨ ਲਈ ਪ੍ਰੇਰਿਆ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਅਧੀਨ ਤਕਨੀਕੀ ਸਿੱਖਿਆ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ

ਸਿਖਲਾਈ ਵਿਭਾਗ ਦੇ ਕੈਬੀਨੈਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਰੋਜ਼ਗਾਰ ਮੌਕਿਆਂ ਸੰਬੰਧੀ ਜਾਣਕਾਰੀ ਦੇਣ ਲਈ ਅੱਜ ਰਾਜ ਪੱਧਰੀ ਵੈਬੀਨਾਰ ਕਰਵਾਇਆ ਗਿਆ।ਜਿਸ ਵਿੱਚ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਰਾਹੁਲ ਤਿਵਾਰੀ ਅਤੇ ਨਾਮਵਰ ਕੰਪਨੀਆਂ ਮਾਈਕਰੋਸੋਫਟ, ਪੈਪਸੀ, ਵਾਲਮਾਰਟ, ਡੈਲ, ਅਮਾਜ਼ੋਨ, ਐਨਸਿਸ ਅਤੇ ਬੀ ਐਂਡ ਡਬਲਿਊ ਐਸ.ਐਸ.ਸੀ ਨੁਮਾਇੰਦਿਆਂ ਵਲੋਂ ਸ਼ਿਰਕਤ ਕੀਤੀ ਗਈ।
                  ਵੈਬੀਨਾਰ ਦੀ ਸ਼ੁਰੂਆਤ ਕਰਦੇ ਹੋਏ ਚੰਨੀ ਨੇ ਨੋਜਵਾਨਾਂ ਨੂੰ ਕੋਵਿਡ-19 ਮਹਾਮਾਰੀ ਦਾ ਮੁਕਾਬਲਾ ਕਰਨ ਲਈ ਪ੍ਰੇਰਿਆ ਅਤੇ ਪੰਜਾਬ ਸਰਕਾਰ ਵਲੋਂ ਰੋਜ਼ਗਾਰ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 24 ਤੋਂ 30 ਸਤੰਬਰ ਦੌਰਾਨ ਸੂਬਾ ਪੱਧਰੀ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾਣਾ ਹੈ ਅਤੇ ਇਨ੍ਹਾਂ ਮੇਲਿਆਂ ਦੌਰਾਨ ਨੋਜਵਾਨਾਂ ਨੂੰ ਲਗਭਗ ਇਕ ਲੱਖ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ।ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਆਉਣ ਵਾਲੇ ਦੋ ਸਾਲਾਂ ਦੌਰਾਨ 1 ਲੱਖ ਸਰਕਾਰੀ ਨੌਕਰੀਆਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ, ਜਿਸ ਵਿਚੋਂ 50 ਹਜ਼ਾਰ ਸਰਕਾਰੀ ਨੌਕਰੀਆਂ ਇਸ ਸਾਲ ਅਤੇ 50 ਹਜ਼ਾਰ ਸਰਕਾਰੀ ਨੋਕਰੀਆਂ ਅਗਲੇ ਸਾਲ ਦਿੱਤੀਆਂ ਜਾਣੀਆਂ ਹਨ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 4 ਹਜ਼ਾਰ ਕਰੋੜ ਦੇ ਸਵੈ-ਰੋਜ਼ਗਾਰ ਦੇ ਕਰਜ਼ੇ ਦੇ ਕੇ ਨੋਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ।
                   ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਚਮਕੌਰ ਸਾਹਿਬ ਵਿਖੇ 42 ਏਕੜ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਸਕਿਲ ਯੂਨਿਵਰਸਿਟੀ ਸਥਾਪਿਤ ਕਰਨ ਜਾ ਰਹੀ ਹੈ।ਜਿਸ ਆਈ.ਆਈ.ਟੀ ਰੋਪੜ ਦੀ ਸਹਾਇਤਾ ਨਾਲ ਨਵੇਂ ਸਕਿੱਲ ਕੋਰਸ ਕਰਵਾਏ ਜਾਣਗੇ।ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਦੇ ਸਿੱਖਿਆ ਦੇ ਪੱਧਰ ਨੂੰ ਉਪਰ ਚੁੱਕਣ ਲਈ ਫਿਰੋਜ਼ਪੁਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਦੋ ਹੋਰ ਕੈਂਪਸ ਯੂਨੀਵਰਸਿਟੀਆਂ ਸਥਾਪਿਤ ਕੀਤੀਆਂ ਜਾਣੀਆਂ ਹਨ।
                       ਸਕੱਤਰ ਰਾਹੁਲ ਤਿਵਾਰੀ ਨੇ ਵੈਬੀਨਾਰ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵਲੋਂ ਰੋਜ਼ਗਾਰ ਦੇ ਨਾਲ-ਨਾਲ ਨੋਜਵਾਨਾਂ ਨੂੰ ਆਨਲਾਈਨ ਸਕਿਲ ਟ੍ਰੇਨਿੰਗ ਵੀ ਦਿੱਤੀ ਜਾ ਰਹੀ ਹੈ।ਚਾਹਵਾਨ ਨੌਜਵਾਨ ਸਕਿਲ ਟ੍ਰੇਨਿੰਗ ਜਾਂ ਰੋਜ਼ਗਾਰ ਲੈਣ ਲਈ www.pgrkam.com ‘‘ਤੇ ਰਜਿਸਟਰ ਕਰਨ।ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਆਈ.ਟੀ, ਰੀਟੇਲ, ਈ ਕਾਮਰਸ ਅਤੇ ਹੋਰ ਨਵੇਂ ਖੇਤਰਾਂ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ।ਇਸ ਵੈਬੀਨਾਰ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੇ 1200 ਤੋਂ ਵੱਧ ਨੋਜਵਾਨਾਂ ਨੇ ਭਾਗ ਲਿਆ।

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …