ਲੌਂਗੋਵਾਲ, 25 ਜੁਲਾਈ (ਜਗਸੀਰ ਲੌਂਗੋਵਾਲ) – ਜਥੇਦਾਰ ਕੌਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਮੋਲ ਵਿਖੇ ਹਰੇਕ ਸਾਲ ਦੀ ਤਰਾਂ ਇਸ ਵਾਰ ਵੀ
ਬਾਰਵੀਂ ਜਮਾਤ ਦਾ ਨਤੀਜਾ 100% ਰਿਹਾ।ਸਕੂਲ ‘ਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਡਿਪਟੀ ਡੀ.ਈ.ਓ ਓਮ ਪ੍ਰਕਾਸ਼ ਸੇਤੀਆ ਨੇ ਸਕੂਲ ਦੇ ਪਹਿਲੀਆਂ ਤਿੰਨ ਪੁਜੀਸ਼ਨਾਂ ‘ਤੇ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।
ਇਸ ਮੌਕੇ ਗੁਰਪ੍ਰੀਤ ਸਿੰਘ ਡੀ.ਪੀ.ਈ, ਸਕੂਲ ਪ੍ਰਿੰਸੀਪਲ ਸ਼੍ਰੀਮਤੀ ਗੁਰਬੀਰ ਕੌਰ, ਬਲਵੀਰ ਚੰਦ ਲੌਂਗੋਵਾਲ, ਮਨਜੀਤ ਸ਼ਰਮਾ ਲੈਕਚਰਾਰ, ਅਮਨਪ੍ਰੀਤ ਸਿੰਘ ਲੈਕਚਰਾਰ, ਸੁਖਵੀਰ ਕੌਰ, ਮੈਡਮ ਸੁਖਦੀਪ ਕੌਰ, ਮੈਡਮ ਗੁਰਮੀਤ ਕੌਰ, ਗੁਰਤੇਜ ਸਿੰਘ ਆਦਿ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ
ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …
Punjab Post Daily Online Newspaper & Print Media