ਲੌਂਗੋਵਾਲ, 25 ਜੁਲਾਈ – (ਜਗਸੀਰ ਲੌਂਗੋਵਾਲ) – ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ
ਆਨਲਾਈਨ ਸ਼ਬਦ ਗਾਇਨ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਸਤੌਜ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਹਰਮਨ ਸਿੰਘ ਪੁੱਤਰ ਪ੍ਰੀਤਮ ਸਿੰਘ ਨੂੰ ਬਲਾਕ ਚੀਮਾ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਤੇ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ।ਇਸ ਸਮੇਂ ਸਕੂਲ ਦੇ ਮੁੱਖ ਅਧਿਆਪਕਾ ਸ੍ਰੀਮਤੀ ਅੰਜੂ ਬਾਲਾ ਨੇ ਵਿਦਿਆਰਥੀ ਅਤੇ ਮਾਪਿਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।
ਇਸ ਮੌਕੇ ਸਕੂਲ ਸਟਾਫ ਕਰਮਜੀਤ ਸਿੰਘ, ਅੰਮ੍ਰਿਤਸਾਗਰ ਸਿੰਘ (ਗਾਈਡ ਅਧਿਆਪਕ), ਨਵਨੀਤ ਸਿੰਘ, ਸ੍ਰੀਮਤੀ ਮਨਦੀਪ ਕੌਰ, ਐਸ.ਐਮ.ਸੀ ਪ੍ਰਧਾਨ ਮੇਜਰ ਸਿੰਘ, ਵਿਦਿਆਰਥੀ ਦੇ ਪਿਤਾ ਪ੍ਰੀਤਮ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media