ਕਪੂਰਥਲਾ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕਿਸਾਨਾਂ ਦੀ
ਭਲਾਈ ਵੱਲ ਇਕ ਹੋਰ ਕਦਮ ਪੁੱਟਦਿਆਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ `ਜੇ ਫਾਰਮ ਅਤੇ ਗੰਨਾ ਤੋਲ ਪਰਚੀ ਧਾਰਕ ਕਿਸਾਨਾਂ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਲਈ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ਼ ਦੀ ਸਹੂਲਤ ਤਹਿਤ ਹੁਣ ਯੋਗ ਕਿਸਾਨ 5 ਅਗਸਤ 2020 ਤੱਕ ਬਿਨੈਪੱਤਰ ਜਮਾਂ ਕਰਵਾ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਲੀ ਉਪਲ ਨੇ ਦੱਸਿਆ ਕਿ ਇਸ ਸਕੀਮ ਅਧੀਨ ਜੋ ਕਿਸਾਨ 1 ਜਨਵਰੀ 2020 ਤੋਂ ਬਾਅਦ ਵੇਚੀ ਫਸਲ ਤੋਂ ਪ੍ਰਾਪਤ `ਜੇ ਫਾਰਮ` ਧਾਰਕ ਜਾਂ 1 ਨਵੰਬਰ 2019 ਤੋਂ 31 ਮਾਰਚ 2020 ਤੱਕ ਖੰਡ ਮਿੱਲਾਂ ਨੂੰ ਵੇਚੇ ਕਮਾਦ ਦੀ ਗੰਨਾ ਤੋਲ ਪਰਚੀ ਧਾਰਨ ਹਨ ਉਹ ਲਾਭ ਉਠਾ ਸਕਦੇ ਹਨ।
ਉਨਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਕਿਸਾਨ ਵਲੋਂ ਸਵੈ ਘੋਸ਼ਣਾ ਪੱਤਰ ਸਬੰਧਿਤ ਮਾਰਕੀਟ ਕਮੇਟੀ ਦਫ਼ਤਰ/ਆੜਤੀਆ ਫਰਮ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਜਾਂ ਪੰਜਾਬ ਮੰਡੀ ਬੋਰਡ ਦੀ ਵੈਬਸਾਈਟ www.mandiboard.nic.in ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਕਿਸਾਨਾਂ ਸਵੈ ਘੋਸ਼ਣਾ ਅਤੇ ਲੋੜੀਂਦੇ ਦਸਤਾਵੇਜ ਸਬੰਧਿਤ ਮਾਰਕਿਟ ਕਮੇਟੀ ਦਫ਼ਤਰ/ਆੜਤੀਆ ਫਰਮ ਵਿਖੇ ਜਮਾਂ ਕਰਵਾ ਸਕਦੇ ਹਨ।
ਉਨਾਂ ਦੱਸਿਆ ਕਿ ਇਸ ਸਕੀਮ ਅਧੀਨ ਇਕ ਪਰਿਵਾਰ ਵਿੱਚ ਘਰ ਦਾ ਮੁੱਖੀ, ਪਤੀ/ਪਤਨੀ, ਮਾਤਾ/ਪਿਤਾ, ਅਣਵਿਆਹੇ ਬੱਚੇ, ਤਲਾਕਸ਼ੁਦਾ ਧੀ ਅਤੇ ਉਸ ਦੇ ਨਾਬਾਲਿਗ ਬੱਚੇ, ਵਿਧਵਾ ਨੂੰਹ ਅਤੇ ਉਸ ਦੇ ਨਾਬਾਲਿਗ ਬੱਚੇ ਲਾਭ ਪ੍ਰਾਪਤ ਕਰ ਸਕਦੇ ਹਨ।ਉਨਾਂ ਦੱਸਿਆ ਕਿ ਇਸ ਸਕੀਮ ਅਧੀਨ ਦਰਖਾਸਤ ਦੇਣ ਦੀ ਆਖਰੀ ਮਿਤੀ 5 ਅਗਸਤ 2020 ਨਿਸ਼ਚਿਤ ਕੀਤੀ ਗਈ ਹੈ।ਉਨਾਂ ਦੱਸਿਆ ਕਿ ਇਸ ਸਕੀਮ ਸਬੰਧੀ ਵਧੇਰੇ ਜਾਣਕਾਰੀ ਟੋਲ ਫਰੀ ਨੰਬਰ 104 ਤੋਂ ਲਈ ਜਾ ਸਕਦੀ ਹੈ ਜਾਂ ਪੰਜਾਬ ਮੰਡੀ ਬੋਰਡ ਦੀ ਵੈਬਸਾਈਟ www.mandiboard.nic.in ਤੋਂ ਦੇਖੀ ਜਾ ਸਕਦੀ ਹੈ।
Check Also
ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …
Punjab Post Daily Online Newspaper & Print Media