Saturday, April 4, 2026

ਗ੍ਰੀਨ ਪੰਜਾਬ ਸੁਸਾਇਟੀ ਨੇ ਵੱਖ-ਵੱਖ ਸੰਸਥਾਵਾਂ ਨੂੰ ਵੰਡੇ ਬੂਟੇ

ਸੰਸਥਾ ਹੁਣ ਤੱਕ ਵੰਡ ਚੁੱਕੀ ਹੈ 2 ਲੱਖ ਤੋਂ ਜਿਆਦਾ ਬੂਟੇ – ਸਿੰਗਲਾ

ਲੌਂਗੋਵਾਲ, 26 ਜੁਲਾਈ (ਜਗਸੀਰ ਲੌਂਗੋਵਾਲ) – ਅਕਾਲ ਸੀਡ ਫਾਰਮ ਮਸਤੂਆਣਾ ਸਾਹਿਬ ਵਿਖੇ ਗ੍ਰੀਨ ਪੰਜਾਬ ਸੁਸਾਇਟੀ ਵਲੋਂ ਅਕਾਲ ਕਾਲਜ ਕੌਂਸਲ ਦੇ ਸਹਿਯੋਗ

ਨਾਲ 21ਵਾਂ ਵਣ ਮਹਾਂਉਤਸਵ ਸੁਸਾਇਟੀ ਦੇ ਪ੍ਰਧਾਨ ਉਘੇ ਸਮਾਜ ਸੇਵੀ ਪਾਲਾ ਮੱਲ ਸਿੰਗਲਾ, ਵਾਤਾਵਰਨ ਪ੍ਰੇਮੀ ਗੁਰਪਾਲ ਸਿੰਘ ਗਿੱਲ ਦੀ ਅਗਵਾਈ ਹੇਠ ਮਨਾਇਆ ਗਿਆ।ਜਿਸ ਦੇ ਮੁੱਖ ਮਹਿਮਾਨ ਵਜੋਂ ਨਸ਼ਾ ਛੁਡਾਊ ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਮੋਹਨ ਸ਼ਰਮਾ ਵਲੋਂ ਸ਼ਿਰਕਤ ਕੀਤੀ ਗਈ।ਜਦੋਂਕਿ ਪ੍ਰਧਾਨਗੀ ਮੰਡਲ ਵਿਚ ਕੈਪਟਨ ਭੁਪਿੰਦਰ ਸਿੰਘ ਪੂਨੀਆ, ਜਸਵੰਤ ਸਿੰਘ ਖਹਿਰਾ, ਨਰਵਿੰਦਰ ਕੌਸ਼ਲ, ਮੁਲਾਜ਼ਮ ਅਤੇ ਪੈਨਸ਼ਨਰਾਂ ਦੇ ਸੂਬਾਈ ਆਗੂ ਰਾਜ ਕੁਮਾਰ ਅਰੋੜਾ, ਪਰਮਿੰਦਰ ਲੌਂਗੋਵਾਲ, ਅਮਰਜੀਤ ਸਿੰਘ ਏ.ਪੀ, ਪ੍ਰਿੰਸੀਪਲ ਡਾ. ਇਕਬਾਲ ਸਿੰਘ ਪ੍ਰਧਾਨਗੀ ਮੰਡਲ ਵਿਚ ਹਾਜ਼ਰ ਸਨ।
               ਨਾਇਬ ਸਿੰਘ ਵਲੋਂ ਕੀਤੇ ਮੰਚ ਸੰਚਾਲਨ ਦੌਰਾਨ ਪ੍ਰਧਾਨ ਪਾਲਾ ਮੱਲ ਸਿੰਗਲਾ ਨੇ ਕਿਹਾ ਕਿ ਸੁਸਾਇਟੀ ਪਿਛਲੇ 20 ਸਾਲ ਤੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਵਿੱਚ ਹੁਣ ਤੱਕ 2 ਲੱਖ ਤੋਂ ਜ਼ਿਆਦਾ ਪੌਦੇ ਵੰਡ ਚੁੱਕੀ ਹੈ।ਉਨ੍ਹਾਂ ਅਤੇ ਉਨ੍ਹਾਂ ਦੇ ਸਾਥੀਆਂ ਨੇ ਪ੍ਰਣ ਕੀਤਾ ਹੈ ਕਿ ਉਹ ਆਪਣੇ ਪੰਜਾਬ ਨੂੰ ਹਰਿਆ ਭਰਿਆ ਅਤੇ ਤੰਦਰੁਸਤ ਸਮਾਜ ਦੀ ਸਿਰਜਣਾ ਕਰੀਏ। ਮੁੱਖ ਮਹਿਮਾਨ ਮੋਹਨ ਸ਼ਰਮਾ ਨੇ ਕਿਹਾ ਕਿ ਅਸੀਂ ਵਿਕਾਸ ਦੇ ਨਾਮ ਤੇ ਜੋ ਕੁਦਰਤ ਨਾਲ ਛੇੜਛਾੜ ਕੀਤੀ ਹੈ ਉਸ ਦਾ ਹੀ ਨਤੀਜਾ ਹੈ ਕਿ ਵਾਤਾਵਰਨ ਵਿਚ ਵਿਗਾੜ ਪੈਦਾ ਹੋ ਗਿਆ ਹੈ। ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਨੇ ਸੁਸਾਇਟੀ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਸਮਾਗਮ ਦੌਰਾਨ ਪੌਦੇ ਵੀ ਲਾਏ ਗਏ ਅਤੇ ਜ਼ਿਲਾ ਸੰਗਰੂਰ ਦੇ ਵੱਖ-ਵੱਖ ਕਲੱਬਾਂ ਤੇ ਸਕੂਲਾਂ ਨੂੰ 5620 ਬੂਟੇ ਵੰਡੇ ਗਏ।
               ਚਰਨਜੀਤ ਕੈਂਥ, ਭੁਪੇਸ਼ ਗਰਗ, ਓਪੀ ਅਰੋੜਾ, ਸਰਪੰਚ ਸੁਖਵਿੰਦਰ ਸਿੰਘ ਭਿੰਡਰ, ਰਾਮ ਗੋਪਾਲ, ਚਰਨਜੀਤ ਸਿੰਘ ਛਾਜਲੀ ਆਦਿ ਆਗੂਆਂ ਨੇ ਪੌਦਿਆਂ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।ਸੁਸਾਇਟੀ ਵਲੋਂ ਆਏ ਮਹਿਮਾਨਾਂ ਅਤੇ ਸਮਾਜ ਸੇਵੀਆਂ ਦਾ ਸਨਮਾਨ ਕੀਤਾ ਗਿਆ।ਸਟੇਟ ਪੈਨਸ਼ਨਰ ਵੈਲਫੇਅਰ ਐਸੋਸੀਏਸਨ ਦੇ ਸੂਬਾ ਪ੍ਰਧਾਨ ਰਾਜ ਕੁਮਾਰ ਅਰੋੜਾ, ਮੁਲਾਜ਼ਮ ਆਗੂ ਏ.ਪੀ ਸਿੰਘ, ਸਰਬਜੀਤ ਸਿੰਘ ਬੱਟੂ, ਪਿਆਰਾ ਸਿੰਘ ਮਹਿਮੀ ਵਲੋਂ ਸੰਸਥਾ ਦੇ ਪ੍ਰਧਾਨ ਪਾਲਾ ਮੱਲ ਸਿੰਗਲਾ ਅਤੇ ਸਰਪ੍ਰਸਤ ਗੁਰਪਾਲ ਸਿੰਘ ਗਿੱਲ ਨੂੰ ਸਨਮਾਨਿਤ ਕੀਤਾ ਗਿਆ।
             ਇਸ ਮੌਕੇ ਮਨੀਸ਼ ਗਰਗ, ਕਰਮਜੀਤ ਸਿੰਘ ਬਾਠ, ਹਰਪਾਲ ਸਿੰਘ ਖਹਿਰਾ, ਸਾਬਕਾ ਸਰਪੰਚ ਕਾਲਾ ਸਿੰਘ ਖਹਿਰਾ, ਜਗਜੀਤ ਸਿੰਘ ਜੱਗੀ ਚੰਗਾਲ, ਸਾਬਕਾ ਸਰਪੰਚ ਦਲ ਸਿੰਘ ਬਹਾਦਰਪੁਰ, ਰਣਜੀਤ ਸਿੰਘ ਹਰੇੜੀ ਨੇ ਸੰਸਥਾ ਨੂੰ ਪੂਰਨ ਸਹਿਯੋਗ ਦਿੱਤਾ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …