Sunday, April 5, 2026

ਕੈਬਨਿਟ ਮੰਤਰੀ ਸਿੰਗਲਾ ਨੇ ਖੇਤੀਬਾੜੀ ਹਾਦਸਿਆਂ ਦੇ ਪੀੜਤਾਂ ਨੂੰ ਵੰਡੇ ਵਿੱਤੀ ਸਹਾਇਤਾ ਦੇ ਚੈਕ

ਸੰਗਰੂਰ, 27 ਜੁਲਾਈ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੋਵਿਡ-19 ਦੀ ਮਹਾਂਮਾਰੀ ਦੌਰਾਨ ਵੀ ਸੂਬੇ ਦੇ ਸਰਵਪੱਖੀ ਵਿਕਾਸ ਤੇ ਲੋਕ ਭਲਾਈ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ ਅਤੇ ਕੋਰੋਨਾਵਾਇਰਸ ਦੀ ਰੋਕਥਾਮ ਲਈ ‘ਮਿਸ਼ਨ ਫਤਹਿ’ ਤਹਿਤ ਲਗਾਤਾਰ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸਥਾਨਕ ਬਾਬਾ ਪੋਥੀ ਜੀ ਮੰਦਿਰ ’ਚ ਖੇਤੀਬਾੜੀ ਹਾਦਸਿਆਂ ਦੇ ਪੀੜਤਾਂ ਨੂੰ ਵਿੱਤੀ ਸਹਾਇਤਾ ਦੇ ਚੈਕ ਵੰਡਣ ਮੌਕੇ ਕੀਤਾ।
                 ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਰਕਿਟ ਕਮੇਟੀ ਭਵਾਨੀਗੜ੍ਹ ਤਹਿਤ ਪੈਂਦੇ ਪਿੰਡਾਂ ਦੇ ਸੱਤ ਲਾਭਪਾਤਰੀ ਪਰਿਵਾਰਾਂ ਨੂੰ 7.30 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਮਨਜ਼ੂਰ ਕੀਤੀ ਗਈ ਹੈ।ਜਿਨ੍ਹਾਂ ’ਚ ਤਿੰਨ ਵਿਅਕਤੀ ਅਜਿਹੇ ਵੀ ਸ਼ਾਮਲ ਹਨ ਜਿਨ੍ਹਾਂ ਦੀ ਖੇਤੀਬਾੜੀ ਕਰਦਿਆਂ ਮੌਤ ਹੋ ਗਈ ਸੀ।ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਵੱਡੀ ਸੱਟ ਲੱਗਣ ’ਤੇ ਇੱਕ ਲੱਖ ਰੁਪਏ ਅਤੇ ਅੰਗੂਠਾ ਜਾਂ ਉਂਗਲ ਕੱਟੇ ਜਾਣ ’ਤੇ 10-10 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਕਿਸਾਨਾਂ ਨੂੰ ਦਿੱਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨ ਭਲਾਈ ਲਈ ਵਚਨਬੱਧ ਹੈ ਅਤੇ ਮੁਸ਼ਕਿਲ ਦੀ ਹਰ ਘੜੀ ’ਚ ਕਿਸਾਨਾਂ ਦੇ ਨਾਲ ਖੜ੍ਹੀ ਹੈ।
             ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਹਲਕੇ ਦੇ ਹਰ ਪਿੰਡ ਨੂੰ ਜਾਂਦੀ ਸੜਕ ਦੀ ਜਾਂ ਤਾਂ ਮੁਰੰਮਤ ਕਰਵਾਈ ਗਈ ਹੈ ਜਾਂ ਫਿਰ ਨਵੀਂ ਬਣਵਾਈ ਗਈ ਹੈ।ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕੋਈ ਟੁੱਟੀ ਸੜਕ ਬਚੀ ਹੋਈ ਹੈ ਤਾਂ ਬਰਸਾਤਾਂ ਦੇ ਮੌਸਮ ਤੋਂ ਬਾਅਦ ਉਸ ਦੀ ਹਾਲਤ ਸੁਧਾਰਨ ਲਈ ਬਣਦੀ ਕਾਰਵਾਈ ਕੀਤੀ ਜਾਵੇਗੀ ਉਨ੍ਹਾਂ ਕਿਹਾ ਕਿ ਸੜਕਾਂ ਦੇ ਨਾਲ-ਨਾਲ ਪਿੰਡਾਂ ਦੇ ਸਕੂਲਾਂ, ਛੱਪੜਾਂ ਤੇ ਹੋਰਨਾਂ ਸਾਂਝੀਆਂ ਥਾਂਵਾਂ ਦੀ ਹਾਲਤ ਸੁਧਾਰਨ ਲਈ ਲਗਾਤਾਰ ਉਨ੍ਹਾਂ ਵਲੋਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾ ਰਹੀ ਹੈ।
               ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ ਭਵਾਨੀਗੜ੍ਹ੍ਹ, ਡਾ. ਕਰਮਜੀਤ ਸਿੰਘ, ਚੇਅਰਮੈਨ ਬਲਾਕ ਸੰਮਤੀ ਭਵਾਨੀਗੜ੍ਹ੍ਹ ਵਰਿੰਦਰ ਪੰਨਵਾਂ, ਚੇਅਰਮੈਨ ਮਾਰਕੀਟ ਕਮੇਟੀ ਭਵਾਨੀਗੜ੍ਹ੍ਹ ਪਰਦੀਪ ਕੱਦ, ਵਿਪਨ ਸ਼ਰਮਾ, ਕਪਿਲ ਦੇਵ ਗਰਗ, ਗੁਰਤੇਜ ਸਿੰਘ, ਜਗਮੀਤ ਭੋਲਾ, ਰਣਜੀਤ ਤੂਰ ਅਤੇ ਗੋਲਡੀ ਕਾਕੜਾ ਵੀ ਹਾਜ਼ਰ ਸਨ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …