Thursday, July 3, 2025
Breaking News

ਪੰਚਾਇਤ ਯੂਨੀਅਨਾਂ ਵੱਲੋਂ ਧਰਨਾ ਪੰਜਵੇਂ ਦਿਨ ਵਿਚ ਦਾਖਲ

ਪੰਚਾਇਤ ਯੂਨੀਅਨ ਦੇ ਆਗੂ ਧਰਨਾ ਦਿੰਦੇ ਹੋਏ।
ਪੰਚਾਇਤ ਯੂਨੀਅਨ ਦੇ ਆਗੂ ਧਰਨਾ ਦਿੰਦੇ ਹੋਏ।

ਫਾਜਿਲਕਾ, 17 ਅਕਤੂਬਰ (ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਦੇ ਰਿਕਾਰਡ ਦਾ ਆਡਿਟ ਨਿੱਜੀ ਕੰਪਨੀਆਂ ਕੋਲੋਂ ਕਰਵਾਉਣ ਦੇ ਕੀਤੇ ਫ਼ੈਸਲੇ ਤੋਂ ਬਾਅਦ ਪੰਜਾਬ ਭਰ ਵਿਚ ਸਰਪੰਚਾਂ, ਸਾਬਕਾ ਸਰਪੰਚਾਂ ਅਤੇ ਪੰਚਾਇਤ ਸਕੱਤਰਾਂ ਵੱਲੋਂ ਅੱਜ ਪੰਜਵੇਂ ਦਿਨ ਵੀ ਸੰਘਰਸ਼ ਜਾਰੀ ਰਿਹਾ। ਫ਼ਾਜ਼ਿਲਕਾ ਵਿਖੇ ਜ਼ਿਲ੍ਹੇ ਨਾਲ ਸਬੰਧਿਤ ਸਰਪੰਚਾਂ, ਪੰਚਾਇਤ ਸਕੱਤਰਾਂ ਦੀ ਮੀਟਿੰਗ ਫ਼ਾਜ਼ਿਲਕਾ ਜ਼ਿਲ੍ਹੇ ਦੇ ਪੰਜਾਬ ਪੰਚਾਇਤ ਯੂਨੀਅਨ ਦੇ ਇੰਚਾਰਜ਼ ਸੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਜ਼ਿਲ੍ਹਾ ਪੰਚਾਇਤ ਯੂਨੀਅਨ ਦੇ ਪ੍ਰਧਾਨ ਸਤਨਾਮ ਸਿੰਘ ਸੰਧੂ, ਫ਼ਾਜ਼ਿਲਕਾ ਤਹਿਸੀਲ ਦੇ ਪ੍ਰਧਾਨ ਓਮ ਸਿੰਘ, ਅਰਨੀਵਾਲਾ ਬਲਾਕ ਦੇ ਪ੍ਰਧਾਨ ਜਸਵੰਤ ਸਿੰਘ ਸੰਧੂ, ਅਵਤਾਰ ਸਿੰਘ ਸਰਪੰਚ, ਓਮ ਸਵਾਮੀ, ਅਬੋਹਰ ਤਹਿਸੀਲ ਦੇ ਪ੍ਰਧਾਨ ਸੁਸ਼ੀਲ ਕੁਮਾਰ, ਪੰਚਾਇਤ ਸਕੱਤਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਵਿਜੇ ਪਾਲ ਸਿੰਘ, ਹਰਨੇਕ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿਚ ਸਰਪੰਚਾਂ ਨੇ ਹਿੱਸਾ ਲਿਆ। ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਸੰਘਰਸ਼ ਦੌਰਾਨ 21 ਅਕਤੂਬਰ ਨੂੰ ਜ਼ਿਲ੍ਹਾ ਪੱਧਰੀ ਧਰਨਾ ਅਤੇ ਚੱਕਾ ਜਾਮ ਕੀਤਾ ਜਾਵੇਗਾ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …

Leave a Reply