Friday, June 19, 2026

ਸਰਬੱਤ ਦਾ ਭਲਾ ਟਰੱਸਟ ਨੇ ਗ੍ਰੰਥੀਆਂ, ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਤੇ ਕਲਾਕਾਰਾਂ ਨੂੰ ਵੰਡਿਆ ਰਾਸ਼ਨ

ਸੰਗਰੂਰ, 27 ਜੁਲਾਈ (ਜਗਸੀਰ ਲੌਂਗੋਵਾਲ) – ਕਰੋਨਾ ਵਾਇਰਸ ਦੀ ਦੇ ਚੱਲਦਿਆਂ ਸੂਬੇ ਵਿਚ ਲਗਾਏ ਗਏ ਲਾਕਡਾਊਨ ਦੌਰਾਨ ਜਿਥੇ ਸਰਕਾਰ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਸਦਕਾ ਗਰੀਬ ਪ੍ਰੀਵਾਰਾਂ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ, ਉਥੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿਗ ਟਰੱਸਟੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਆਰਥਿਕ ਤੌਰ ‘ਤੇ ਕਮਜ਼ੋਰ ਤੇ ਲੋੜਵੰਦ ਲੋਕਾਂ ਨੂੰ ਟਰੱਸਟ ਵਲੋਂ ਭੇਜੇ ਗਏ ਰਾਸ਼ਨ ਦੀਆਂ ਕਿੱਟਾਂ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਦੇ ਗ੍ਰੰਥੀਆਂ, ਰਾਗੀ, ਢਾਡੀ, ਕਵੀਸ਼ਰੀ ਜਥਿਆਂ ਤੇ ਕਲਾਕਾਰਾਂ ਤੋਂ ਇਲਾਵਾ ਰਿਕਸ਼ਾ ਅਤੇ ਥਰੀ ਵੀਲਰ ਚਾਲਕਾਂ ਨੂੰ ਚਾਰ ਸੌ ਦੇ ਕਰੀਬ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ।ਟਰੱਸਟ ਦੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ਵਿਚ ਜਿਲ੍ਹਾ ਪ੍ਰਧਾਨ ਸੁਖਮਿੰਦਰ ਸਿੰਘ ਹਰਮਨ, ਬਲਕਾਰ ਸਿੰਘ, ਕੁਲਵੰਤ ਸਿੰਘ ਬਾਜਵਾ, ਪ੍ਰੋਫੈਸਰ ਸੰਤੋਖ ਕੌਰ, ਸਤਨਾਮ ਸਿੰਘ ਦਮਦਮੀ, ਅੰਮ੍ਰਿਤਪਾਲ ਸਿੰਘ ਹਰਮਨ, ਸੁਖਵਿੰਦਰ ਸ਼ਰਮਾ ਅਤੇ ਹੋਰ ਸਰਗਰਮ ਮੈਂਬਰਾਂ ਵਲੋਂ ਲੋੜਵੰਦ ਪ੍ਰੀਵਾਰਾਂ ਤੇ ਖਾਸ ਤੌਰ ‘ਤੇ ਪ੍ਰਵਾਸੀ ਮਜ਼ਦੂਰਾਂ ਤੇ ਹੋਰ ਦਿਹਾੜੀਦਾਰ ਲੋਕਾਂ ਦੀ ਪਹਿਚਾਣ ਕਰਕੇ ਗੁਰਦੁਆਰਾ ਅਕਾਲਸਰ ਸਾਹਿਬ ਸੰਗਰੂਰ ਵਿਖੇ ਰਾਸ਼ਨ ਵੰਡਿਆ ਗਿਆ।ਜਿਲ੍ਹਾ ਪ੍ਰਧਾਨ ਸੁਖਮਿੰਦਰ ਸਿੰਘ ਹਰਮਨ ਨੇ ਇਸ ਸਮੇਂ ਕਿਹਾ ਕਿ ਟਰੱਸਟ ਵਲੋਂ ਇਸ ਸੰਕਟ ਦੀ ਘੜੀ ਵਿਚੋਂ ਲੰਘ ਰਹੇ ਘਰਾਂ ਵਿਚ ਬੰਦ ਲੋਕਾਂ ਨੂੰ ਰਾਸ਼ਨ ਵਿਚ ਆਟਾ, ਚਾਵਲ, ਦਾਲਾਂ, ਚਾਹਪੱਤੀ ਅਤੇ ਚੀਨੀ ਲੋੜ ਮੁਤਾਬਿਕ ਭੇਜੀ ਹੈ ਤਾਂ ਜੋ ਇਸ ਸੰਕਟ ਦੀ ਘੜੀ ਵਿਚ ਲੋਕਾਂ ਦੀ ਮਦਦ ਕੀਤੀ ਜਾ ਸਕੇ।
                ਇਸ ਮੌਕੇ ਅਕਾਲ ਕਾਲਜ ਕੌਂਸਲ ਦੇ ਜਸਵੰਤ ਸਿੰਘ ਖਹਿਰਾ, ਮਾਸਟਰ ਭੁਪਿੰਦਰ ਸਿੰਘ ਗਰੇਵਾਲ, ਬਾਬਾ ਬਲਜੀਤ ਸਿੰਘ ਫੱਕਰ, ਬਾਬਾ ਕੁਲਵਿੰਦਰ ਸਿੰਘ ਧੂਰੀ, ਗੁ. ਸਿੰਘ ਸਭਾ ਦੇ ਪ੍ਰਧਾਨ ਸਤਪਾਲ ਸਿੰਘ, ਸਾਬਕਾ ਸਰਪੰਚ ਪਾਲੀ ਸਿੰਘ ਕਮਲ, ਸਮਾਜਸੇਵੀ ਜਗਪਾਲ ਸਿੰਘ ਬੇਦੀ, ਮਹਿੰਦਰ ਸਿੰਘ ਸਿਬੀਆ, ਢਾਡੀ ਸਭਾ ਦੇ ਜਿਲ੍ਹਾ ਪ੍ਰਧਾਨ ਬਲਦੇਵ ਸਿੰਘ ਲੌਂਗੋਵਾਲ, ਰਮੇਸ਼ ਕੁਮਾਰ, ਸੰਜੀਵ ਸੁਲਤਾਨ, ਲਵਲੀ ਬਡਰੁੱਖਾਂ, ਮਲਕੀਤ ਸਿੰਘ ਲੌਂਗੋਵਾਲ, ਬਾਬਾ ਕਰਮਜੀਤ ਸਿੰਘ ਬਹਾਦਰਪੁਰ ਅਤੇ ਬਾਬਾ ਬਚਿੱਤਰ ਸਿੰਘ ਛੀਨਾ ਹੋਰਾਂ ਸਮੇਤ ਹੋਰ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਮੋਹਤਵਰ ਸ਼ਖਸੀਅਤਾਂ ਵਲੋਂ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ.ਪੀ ਸਿੰਘ ਓਬਰਾਏ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਕਰਦਿਆਂ ਅਰਦਾਸ ਕੀਤੀ ਕਿ ਪ੍ਰਮਾਤਮਾ ਉਨ੍ਹਾਂ ਨੂੰ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਬਖ਼ਸ਼ਣ ਅਤੇ ਇਸੇ ਤਰ੍ਹਾਂ ਸਮਾਜ ਦੀ ਸੇਵਾ ਕਰਦੇ ਰਹਿਣ।

Check Also

ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …