ਪਠਾਨਕੋਟ, 28 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਕੋਵਿਡ 19 ਕਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਹਰ ਸੰਭਵ ਉਪਰਾਲਾ ਕੀਤਾ
ਜਾ ਰਿਹਾ ਹੈ ਅਤੇ ਇਸ ਕਾਰਜ ਲਈ ਲੋਕਾਂ ਦਾ ਜਾਗਰੁਕ ਹੋਣਾ ਲਾਜ਼ਮੀ ਹੈ।ਐਸ.ਡੀ.ਐਮ ਪਠਾਨਕੋਟ ਅਰਸ਼ਦੀਪ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਜਿਲ੍ਹਾ ਪ੍ਰਸਾਸ਼ਨ ਵੱਲੋਂ ਬਾਰ ਬਾਰ ਹਦਾਇਤ ਕੀਤੀ ਜਾ ਰਹੀ ਹੈ ਕਿ ਮਾਸਕ ਦਾ ਪ੍ਰਯੋਗ ਕਰੋ ਅਤੇ ਸਮਾਜਿੱਕ ਦੂਰੀ ਬਣਾਈ ਰੱਖੋ।ਉਨ੍ਹਾਂ ਕਿਹਾ ਕਿ ਅਗਰ ਅਸੀਂ ਚਾਹੁੰਦੇ ਹਾਂ ਕਿ ਅਸੀਂ ਅਤੇ ਸਾਡਾ ਪਰਿਵਾਰ ਕਰੋਨਾ ਵਾਈਰਸ ਤੋਂ ਸੁਰੱਖਿਅਤ ਰਹੇ ਤਾਂ ਸਾਨੂੰ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨਾ ਬਹੁਤ ਹੀ ਜਰੂਰੀ ਹੋ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਇਹ ਕਰੋਨਾ ਦੇ ਖਿਲਾਫ ਲੜਾਈ ਹਰੇਕ ਵਿਅਕਤੀ ਨੇ ਆਪਣੇ ਲਈ ਆਪਣੇ ਪਰਿਵਾਰ ਦੀ ਸੁੁਰੱਖਿਆ ਲਈ ਲੜਨੀ ਹੈ ਅਤੇ ਇਸ ਲਈ ਇਹ ਹੋਰ ਵੀ ਜਰੂਰੀ ਹੋ ਜਾਂਦਾ ਹੈ ਕਿ ਅਸੀਂ ਸਾਵਧਾਨੀਆਂ ਨੂੰ ਗੰਭੀਰਤਾ ਨਾਲ ਲਈਏ।ਉਨ੍ਹਾਂ ਕਿਹਾ ਕਿ ਆਓ ਸਾਰੇ ਮਿਲ ਕੇ ਇਸ ਕਰੋਨਾ ਬੀਮਾਰੀ ਦੇ ਖਾਤਮੇ ਲਈ ਅੱਗੇ ਆਈਏ, ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੀਏ ਅਤੇ ਆਪਣੇ ਘਰ, ਆਪਣੇ ਪਰਿਵਾਰ ਅਤੇ ਆਪਣੇ ਜਿਲ੍ਹੇ ਨੂੰ ਕਰੋਨਾ ਮੁਕਤ ਬਣਾਈਏ।
Check Also
ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media