Thursday, August 20, 2026

24 ਜਣਿਆਂ ਨੇ ਕੋਰੋਨਾ ਨੂੰ ਹਰਾ ਕੇ ਕੀਤੀ ਘਰ ਵਾਪਸੀ – ਡਿਪਟੀ ਕਮਿਸ਼ਨਰ

ਕਿਹਾ ਕੋਰੋਨਾ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਬਲਕਿ ਅਹਿਤਿਆਤ ਅਪਨਾਉਣ ਦੀ ਲੋੜ

ਲੌਂਗੋਵਾਲ, 28 ਜੁਲਾਈ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਹੈ ਕਿ 24 ਜਣਿਆਂ ਨੇ ਕਰੋਨਾ ਨੂੰ ਮਾਤ ਦਿੱਤੀ ਹੈ।ਕਰੋਨਾ ’ਤੇ ਫਤਿਹ ਹਾਸਲ ਕਰਨ ਵਾਲੇ 24 ਕੇਸਾਂ ਨੂੰ ਵੱਖ-ਵੱਖ ਕੋਵਿਡ ਕੇਅਰ ਸੈਂਟਰਾਂ ਤੋਂ ਛੁੱਟੀ ਦੇਣ ਤੋਂ ਬਾਅਦ ਘਰ ਭੇਜ ਦਿੱਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵਲੋਂ ਕੋਰੋਨਾ ‘ਤੇ ਫਤਹਿ ਹਾਸਿਲ ਕਰਨ ਵਾਲਿਆਂ ਨੂੰ ਸੁਭਕਾਮਨਾਵਾਂ ਦਿੱਤੀਆ।
                      ਡੀ.ਸੀ ਨੇ ਕਿਹਾ ਕਿ ਕੋਵਿਡ ਕੇਅਰ ਸੈਂਟਰ ਘਾਬਦਾ ਤੋਂ 5, ਸਿਵਲ ਹਸਪਤਾਲ ਸੰਗਰੂਰ ਤੋਂ 1 ਅਤੇ ਮਲੇਰੋਕਟਲਾ ਤੋਂ 5, ਭੋਗੀਵਾਲ ਕੋਵਿਡ ਕੇਅਰ ਸੈਂਟਰ ਤੋਂ 7, ਪੀ.ਜੀ.ਆਈ ਤੋਂ 1 ਅਤੇ ਹੋਮ ਆਈਸੋਲੇਸ਼ਨ ਤੋਂ 5 ਜਣਿਆਂ ਨੇ ਕੋਰੋਨਾ ਤੇ ਫਤਹਿ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਰਿਕਵਰੀ ਰੇਟ ਕਾਫੀ ਚੰਗਾ ਹੈ।ਉਨ੍ਹਾਂ ਕਿਹਾ ਕਿ ਸਾਵਧਾਨੀਆਂ ਅਪਣਾ ਕੇ ਹੀ ਲੋਕ ਇਸ ਵਾਇਰਸ ਤੋਂ ਬਚ ਸਕਦੇ ਹਨ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਬਲਕਿ ਅਹਿਤਿਆਤ ਅਪਨਾਉਣ ਦੀ ਲੋੜ ਹੈ।ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਸਬੰਧੀ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …