Monday, February 2, 2026

ਸ਼ਹੀਦਾਂ ਦਾ ਅਪਮਾਨ ਕਰਨਾ ਕਾਂਗਰਸ ਦੀ ਪੁਰਾਣੀ ਆਦਤ – ਵਿਨਰਜੀਤ ਖਡਿਆਲ

ਸੰਗਰੂਰ, 28 ਜੁਲਾਈ (ਜਗਸੀਰ ਲੌਂਗੋਵਾਲ) – ਕਾਂਗਰਸ ਸਰਕਾਰ ਨੂੰ ਸ਼ਹੀਦਾਂ ਦੇ ਅਪਮਾਨ ਕਰਨ ਦੀ ਆਦਤ ਹੀ ਬਣ ਗਈ ਹੈ।ਪੰਜਾਬ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਬਣੇ ਨੂੰ ਸਾਢੇ ਤਿੰਨ ਸਾਲ ਤੋਂ ਵੱਧ ਸਮਾਂ ਹੋ ਚੁੱਕਾ ਹੈ, ਪ੍ਰੰਤੂ ਸਰਕਾਰ ਨੇ ਕਿਸੇ ਇੱਕ ਵੀ ਸ਼ਹੀਦ ਦੀ ਯਾਦ ਨੂੰ ਤਾਜਾ ਰੱਖਣ ਲਈ ਕੋਈ ਉਪਰਾਲਾ ਨਹੀਂ ਕੀਤਾ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਿਨਰਜੀਤ ਸਿੰਘ ਖਡਿਆਲ ਬੁਲਾਰੇ ਸ਼੍ਰੋਮਣੀ ਅਕਾਲੀ ਦਲ ਨੇ ਸ਼ਹੀਦ ਊਧਮ ਸਿੰਘ ਜੀ ਮੈਮੋਰੀਅਲ ਵਾਲੀ ਜਗ੍ਹਾ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ।ਉਨ੍ਹਾਂ ਕਿਹਾ ਕਿ ਸ਼ਹੀਦੇ ਆਜ਼ਮ ਊਧਮ ਸਿੰਘ ਜੀ ਨੂੰ ਸਮਰਪਿਤ ਮੈਮੋਰੀਅਲ ਲਈ ਜਗ੍ਹਾ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਖਰੀਦੀ ਗਈ ਸੀ।25 ਦਸੰਬਰ 2016 ਨੂੰ ਗੋਬਿੰਦ ਸਿੰਘ ਲੌਂਗੋਵਾਲ ਅਤੇ ਅਤੇ ਖੁੱਦ ਉਨਾਂ ਵਲੋਂ ਕੀਤੇ ਯਤਨਾਂ ਸਦਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਇਸ ਦਾ ਨੀਂਹ ਪੱਥਰ ਰੱਖਿਆ ਸੀ ਅਤੇ ਸੁਖਬੀਰ ਸਿੰਘ ਬਾਦਲ ਦੇ ਯਤਨਾਂ ਸਦਕਾ ਇੱਕ ਕਰੋੜ ਰੁਪਏ ਪਾਸ ਵੀ ਹੋ ਗਏ ਸਨ।ਪ੍ਰੰਤੂ ਜਨਵਰੀ 2017 ਵਿਧਾਨ ਸਭਾ ਦੀਆਂ ਚੋਣਾਂ ਕਰਕੇ ਚੋਣ ਜ਼ਾਬਤਾ ਲੱਗਣ ਕਰਕੇ ਇਹ ਕੰਮ ਰੁੱਕ ਗਿਆ ਸੀ।ਚੋਣਾਂ ਵਿੱਚ ਕਾਂਗਰਸ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਇਕੱਲੀ ਚਾਰਦੀਵਾਰੀ ਤੋਂ ਇਲਾਵਾ ਕੁੱਝ ਵੀ ਨਹੀਂ ਕੀਤਾ ਗਿਆ।ਹਰ ਵਾਰ ਇਨ੍ਹਾਂ ਦੇ ਕੈਬਨਿਟ ਮੰਤਰੀ ਆਉਂਦੇ ਨੇ ਗੱਲਾਂ ਤੇ ਵਾਅਦੇ ਕਰਕੇ ਮੁੜ ਜਾਂਦੇ ਹਨ।ਜਦਕਿ ਸੁਨਾਮ ਊਧਮ ਸਿੰਘ ਵਾਲਾ ਵਿਖੇ ਕਾਂਸੀ ਦਾ ਬੁੱਤ, ਉਨ੍ਹਾਂ ਦਾ ਜੱਦੀ ਘਰ ਅਤੇ ਸਮਾਰਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਪੰਜਾਬ ਹੁੰਦਿਆਂ ਹੀ ਬਣਾਈਆਂ ਗਈਆਂ ਹਨ।ਕਾਂਗਰਸ ਦੇ ਮੰਤਰੀਆਂ ਵਲੋਂ ਇਨ੍ਹਾਂ ਯਾਦਗਾਰਾਂ ਨੂੰ ਚਿੱਟਾ ਹਾਥੀ ਦੱਸਿਆ ਜਾਂਦਾ ਹੈ।ਇਸ ਤੋਂ ਵੱਡਾ ਸ਼ਹੀਦ ਊਧਮ ਸਿੰਘ ਜੀ ਦਾ ਅਪਮਾਨ ਕੀ ਹੋਵੇਗਾ।ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਪਿਛਲੇ ਤਿੰਨ ਸਾਲਾਂ ਤੋਂ ਹਰ ਵਾਰ 31 ਜੁਲਾਈ ਨੂੰ ਖੁਦ ਸੁਨਾਮ ਆਉਣ ਦਾ ਕਹਿ ਕੇ ਸਾਰੀਆਂ ਤਿਆਰੀਆਂ ਕਰਵਾ ਕੇ ਮੌਕੇ ‘ਤੇ ਮੁੱਕਰ ਜਾਂਦੇ ਹਨ ਅਤੇ ਇਸ ਵਾਰ ਹੋਰ ਚੰਗਾ ਬਹਾਨਾ ਬਣ ਜਾਣਾ ਕਿ ਕਰੋਨਾ ਹੈ।ਪਿਛਲੇ ਸਾਢੇ ਤਿੰਨ ਸਾਲਾਂ ਤੋਂ ਸੂਬੇ ਦੇ ਮੁੱਖ ਮੰਤਰੀ ਦਾ ਸ਼ਹੀਦ ਨੂੰ ਸਰਧਾ ਦੇ ਫੁੱਲ ਭੇਂਟ ਕਰਨ ਲਈ ਨਾ ਆਉਣਾ ਅਤੇ ਸਿਰਫ ਦੋ ਕਰੋੜ ਰੁਪਏ ਵੀ ਮੈਮੋਰੀਅਲ ਲਈ ਜਾਰੀ ਨਾ ਕਰਨਾ ਸ਼ਹੀਦ ਦਾ ਅਪਮਾਨ ਨਹੀਂ ਤਾਂ ਹੋਰ ਕੀ ਹੈ।
             ਉਨ੍ਹਾਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਇਸ ਮੈਮੋਰੀਅਲ ਨੂੰ ਬਣਾਇਆ ਜਾਵੇ ਅਤੇ ਪੰਜਾਬ ਤੇ ਕੇਂਦਰ ਸਰਕਾਰ ਸ਼ਹੀਦ ਊਧਮ ਸਿੰਘ ਜੀ ਦਾ ਸਾਰਾ ਸਮਾਨ ਜੋ ਇੰਗਲੈਂਡ ਵਿੱਚ ਰਹਿ ਗਿਆ ਸੀ, ਉਸ ਨੂੰ ਜਲਦੀ ਵਾਪਿਸ ਲਿਆਉਣ ਲਈ ਵਿਸ਼ੇਸ਼ ਉਪਰਾਲਾ ਕਰਨ।
                ਇਸ ਮੌਕੇ ਕੇਸਰ ਸਿੰਘ ਢੋਟ, ਪਰਮਜੀਤ ਪੰਮਾ, ਹਰਵਿੰਦਰ ਸਿੰਘ, ਪਰਮਜੀਤ ਸਿੰਘ ਪੰਮਾ, ਰਣਦੀਪ ਸਿੰਘ, ਅਵਤਾਰ ਸਿੰਘ ਤਾਰੀ, ਇੰਦਰਜੀਤ ਸਿੰਘ ਬਹਾਦਰ ਸਿੰਘ ਆਦਿ ਹਾਜ਼ਰ ਸਨ।

Check Also

ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …