ਲੌਂਗੋਵਾਲ, 29 ਜੁਲਾਈ (ਜਗਸੀਰ ਲੌਂਗੋਵਾਲ) – ਮਿਸ਼ਨ ਫ਼ਤਹਿ ਤਹਿਤ ਵਾਹਨਾਂ ਦੀ ਚੈਕਿੰਗ ਦੀ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।ਜਿਸ ਤਹਿਤ ਸਬ
ਡਵੀਜ਼ਨਲ ਮੈਜਿਸਟੇ੍ਰਟ ਸੁਨਾਮ ਸ਼੍ਰੀਮਤੀ ਮਨਜੀਤ ਕੌਰ ਵਲੋਂ ਬੱਸਾਂ ਅਤੇ ਆਵਾਜਾਈ ਦੇ ਹੋਰਨਾਂ ਸਾਧਨਾਂ ਦੀ ਚੈਕਿੰਗ ਕਰਕੇ 12 ਚਾਲਾਨ ਕੱਟੇ ਗਏ।ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਇਹ ਪਾਇਆ ਗਿਆ ਕਿ 12 ਵਾਹਨਾਂ ’ਚ ਯਾਤਰੀਆਂ ਨੇ ਮਾਸਕ ਨਹੀਂ ਪਹਿਨੇ ਹੋਏ ਸਨ ਅਤੇ ਉਨ੍ਹਾਂ ਦਾ ਮੌਕੇ ’ਤੇ ਚਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ’ਚੋਂ 4 ਬੱਸਾਂ ’ਚ ਸਵਾਰ ਯਾਤਰੀ ਤੇ ਬਾਕੀ 8 ਹੋਰਨਾਂ ਸਾਧਨਾਂ ’ਤੇ ਸਵਾਰ ਵਿਅਕਤੀ ਸ਼ਾਮਲ ਹਨ।
ਐਸ.ਡੀ.ਐਮ. ਮਨਜੀਤ ਕੌਰ ਨੇ ਕਿਹਾ ਕਿ ਜ਼ਿਆਦਾਤਰ ਲੋਕਾਂ ਵਲੋਂ ਸਿਹਤ ਅਤੇ ਯਾਤਰਾ ਸਬੰਧੀ ਐਡਵਾਇਜ਼ਰੀ ਦੀ ਪਾਲਣਾ ਕੀਤੀ ਜਾ ਰਹੀ ਹੈ।ਪਰ ਕੋਵਿਡ-19 ’ਤੇ ਕਾਬੂ ਪਾਉਣ ਅਤੇ ਇਸ ਮਹਾਂਮਾਰੀ ਦੇ ਟਾਕਰੇ ਲਈ ਲੋਕਾਂ ਵਲੋਂ ਸਰਕਾਰ ਦੇ ਯਤਨਾਂ ਨੂੰ ਕਾਮਯਾਬ ਬਣਾਉਣ ਲਈ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media