ਲੌਂਗੋਵਾਲ, 29 ਜੁਲਾਈ (ਜਗਸੀਰ ਲੌਂਗੋਵਾਲ) – ਲੋਕ ਇਨਸਾਫ਼ ਪਾਰਟੀ ਦੇ ਸਰਗਰਮ ਵਰਕਰ ਜਗਜੀਤ ਸਿੰਘ ਗਿੱਲ ਨੂੰ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ
ਵਲੋਂ ਲੁਧਿਆਣਾ ਵਿਖੇ ਆਪਣੇ ਦਫ਼ਤਰ ‘ਚ ਵਿਧਾਨ ਸਭਾ ਹਲਕਾ ਸੁਨਾਮ ਦਾ ਇੰਚਾਰਜ਼ ਥਾਪਿਆ ਗਿਆ ਹੈ।ਨਵਨਿਯੁਕਤ ਹਲਕਾ ਇੰਚਾਰਜ ਜਗਜੀਤ ਗਿੱਲ ਨੇ ਕਿਹਾ ਹੈ ਕਿ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਵਲੋਂ ਹਲਕਾ ਸੁਨਾਮ ਦੇ ਲੋਕਾਂ ਦੀ ਸੇਵਾ ਕਰਨ ਲਈ ਜੋ ਮਾਣ ਬਖਸ਼ਿਆ ਹੈ, ਉਸ ਲਈ ਉਹ ਉਨ੍ਹਾਂ ਦੇ ਅਤਿ ਧੰਨਵਾਦੀ ਹਨ।ਇਸ ਮੌਕੇ ਲੋਕ ਸਭਾ ਹਲਕਾ ਸੰਗਰੂਰ ਦੇ ਇੰਚਾਰਜ਼ ਜਗਦੇਵ ਸਿੰਘ ਭੁੱਲਰ, ਬਲਦੇਵ ਸਿੰਘ ਲੁਧਿਆਣਾ, ਜਸਵਿੰਦਰ ਸਿੰਘ ਰਿਖੀ ਹਲਕਾ ਇੰਚਾਰਜ਼ ਧੂਰੀ, ਸ਼ਾਮ ਸਿੰਘ ਯੂਥ ਪ੍ਰਧਾਨ ਬਰਨਾਲਾ ਤੇ ਚਰਨਜੀਤ ਸਿੰਘ ਆਦਿ ਹਾਜ਼ਰ ਸਨ ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media