Sunday, February 22, 2026

ਬੁੱਧਵਾਰ ਨੂੰ 5 ਲੋਕਾਂ ਦੀ ਮੈਡੀਕਲ ਰਿਪੋਰਟ ਆਈ ਕਰੋਨਾ ਪਾਜ਼ਟਿਵ

ਜਿਲ੍ਹਾ ਪਠਾਨਕੋਟ ‘ਚ ਕੁੱਲ 345 ਕਰੋਨਾ ਪਾਜ਼ਟਿਵ, 280 ਕਰੋਨਾ ਰਿਕਵਰ ਤੇ ਐਕਟਿਵ ਕੇਸ 53

ਪਠਾਨਕੋਟ, 29 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਬੁੱਧਵਾਰ ਨੂੰ 5 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ ਡਿਸਚਾਰਜ਼ ਪਾਲਿਸੀ ਅਧੀਨ ਅੱਜ ਤਿੰਨ ਲੋਕਾਂ ਨੂੰ ਸਮਾਂ ਪੂਰਾ ਕਰਨ ‘ਤੇ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ‘ਤੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ, ਜਿਨ੍ਹਾਂ ਵਿੱਚੋਂ 2 ਪਠਾਨਕੋਟ ਤੋਂ ਅਤੇ ਇੱਕ ਲੜਕੀ ਜਲੰਧਰ ਵਿਖੇ ਦਾਖਲ ਸੀ, ਉਸ ਨੂੰ ਵੀ ਘਰ ਨੂੰ ਭੇਜਿਆ ਗਿਆ।
               ਡਾ. ਭੁਪਿੰਦਰ ਸਿੰਘ ਸਿਵਲ ਸਰਜਨ ਪਠਾਨਕੋਟ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚੋਂ ਕਰੋਨਾ ਦਾ ਪ੍ਰਭਾਵ ਘਟਾਉਣ ਲਈ ਸਾਨੂੰ ਸਾਰਿਆਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨੀ ਬਹੁਤ ਜਰੂਰੀ ਹੈ।ਖੁਦ ਜਾਗਰੂਕ ਹੋਣ ਅਤੇ ਆਪਣੇ ਨਾਲ ਨਾਲ ਹੋਰਨਾਂ ਨੂੰ ਵੀ ਕਰੋਨਾ ਤੋਂ ਬਚਣ ਲਈ ਜਾਣੂ ਕਰਵਾਈਏ।
             ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਬੁੱਧਵਾਰ ਨੂੰ ਕੁੱਲ 345 ਕੇਸ ਕਰੋਨਾ ਪਾਜ਼ਟਿਵ ਹੋ ਗਏ ਹਨ। ਜਿਨ੍ਹਾਂ ਵਿੱਚੋਂ 280 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ਼ ਪਾਲਿਸੀ ਅਧੀਨ ਕਰੋਨਾ ਵਾਇਰਸ ਨੂੰ ਰਿਕਵਰ ਕਰ ਚੁੱਕੇ ਹਨ।ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 53 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 12 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਅੱਜ ਜੋ 5 ਲੋਕ ਕਰੋਨਾ ਪਾਜ਼ਟਿਵ ਆਏ ਹਨ, ਉਨ੍ਹਾਂ ਵਿੱਚੋਂ 4 ਲੋਕ ਇੱਕ ਹੀ ਪਰਿਵਾਰ ਦੇ ਮੈਂਬਰ ਹਨ ਅਤੇ ਇੱਕ ਵਿਅਕਤੀ ਸਰਕਾਰੀ ਕਰਮਚਾਰੀ ਹੈ।

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …