Sunday, February 22, 2026

ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ – ਡਿਪਟੀ ਕਮਿਸ਼ਨਰ

ਕੋਵਿਡ 19 ਹਦਾਇਤਾਂ ਦੀ ਸਖ਼ਤੀ ਨਾਲ ਕੀਤੀ ਜਾਵੇਗੀ ਪਾਲਣਾ

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਵਲੋਂ 1 ਅਗਸਤ 2020 ਤੋਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਕਰ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਦੌਰਾਨ ਕਰਮਚਾਰੀਆਂ ਦੇ ਦੁਪਹਿਰ ਦੇ ਖਾਣੇ ਦਾ ਟਾਇਮ 2 ਸ਼ਿਫਟਾਂ ਵਿੱਚ ਕੀਤਾ ਗਿਆ ਹੈ।ਪਹਿਲੀ ਸ਼ਿਫ਼ਟ ਦੁਪਹਿਰ 1 ਵਜੇ ਤੋਂ 1:30 ਵਜੇ ਤੱਕ ਅਤੇ ਦੂਜੀ ਸ਼ਿਫ਼ਟ ਦੁਪਹਿਰ 1:30 ਵਜੇ ਤੋਂ 2 ਵਜੇ ਤੱਕ ਹੋਵੇਗੀ।ਇਸ ਤਰੀਕੇ ਨਾਲ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਸੇਵਾ ਕੇਂਦਰਾਂ ਦੇ ਅੱਧੇ ਕਾਊਂਟਰਾਂ ’ਤੇ ਕੰਮ ਚਾਲੂ ਰੱਖਿਆ ਜਾ ਸਕੇਗਾ ਅਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।ਉਨਾਂ ਦੱਸਿਆ ਕਿ ਸੇਵਾ ਕੇਂਦਰ ਵਿੱਚ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਨੂੰ ਕਰਨਾ ਯਕੀਨੀ ਬਣਾਇਆ ਜਾਵੇਗਾ ਅਤੇ ਕੋਵਿਡ 19 ਦੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇਗੀ।

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …