ਲੌਂਗੋਵਾਲ, 30 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ‘ਚ ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਐਤਵਾਰ
ਨੂੰ ਮਠਿਆਈਆਂ ਵੇਚਣ ਵਾਲਿਆਂ ਅਤੇ ਰੱਖੜੀ ਵੇਚਣ ਵਾਲੀਆਂ ਦੁਕਾਨਾਂ ਖੋਲਣ ਦੀ ਇਜਾਜ਼ਤ ਦਿੱਤੀ ਹੈ।ਇੰਨਾ ਦੁਕਾਨਦਾਰਾਂ ਨੂੰ ਰੱਖੜੀ ਦੇ ਤਿਉਹਾਰ ‘ਤੇ ਗਾਹਕਾਂ ਨੂੰ ਮੁਫਤ ਮਾਸਕ ਮੁਹੱਈਆ ਕਰਵਾਉਣ ਦੇ ਦਿਸ਼ਾ ਵੀ ਨਿਰਦੇਸ਼ ਦਿੱਤੇ ਹਨ ਤਾ ਜੋ ਲੋਕਾਂ ਵਿੱਚ ਮਾਸਕ ਦੀ ਵਰਤੋ ਨੂੰ ਹੋਰ ਜ਼ਿਆਦਾ ਉਤਸ਼ਾਹਤ ਕੀਤਾ ਜਾ ਸਕੇ ਅਤੇ ਉਹ ਕੋਵਿਡ-19 ਜਿਹੀ ਭਿਆਨਕ ਬਿਮਾਰੀ ਤੋ ਬਚ ਸਕਣ।ਇੰਨਾ ਹੁਕਮਾਂ ਦੀ ਪਾਲਣਾ ਸ਼ੁਰੂ ਕਰਦੇ ਹੋਏ ਹਰੀ ਕ੍ਰਿਸ਼ਨ ਸਵੀਟ ਹਾਊਸ ਦੇ ਮਾਲਕ ਕਪਲਾਸ਼ ਤਾਇਲ ਨੇ ਦੱਸਿਆ ਕਿ ਉਨ੍ਹਾਂ ਵਲੋ ਪੰਜਾਬ ਸਰਕਾਰ ਅਤੇ ਪ੍ਰਸਾਸ਼ਨ ਦੀਆ ਹਦਾਇਤਾਂ ਦੀ ਪੂਰੀ ਪਾਲਣਾ ਕੀਤੀ ਜਾ ਰਹੀ ਹੈ ਅਤੇ ਮਠਿਆਈ ਲਿਜਾਣ ਵਾਲੇ ਗਾਹਕਾਂ ਨੂੰ ਰੱਖੜੀ ਤੋਂ ਪਹਿਲਾਂ ਹੀ ਮਾਸਕ ਦੇਣੇ ਸੁਰੂ ਕਰ ਦਿੱਤੇ ਹਨ।ਗਾਹਕਾਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਬਾਰੇ ਜਾਗਰੂਕ ਕਰਨ ਲਈ ਦੁਕਾਨ ਦੇ ਬਾਹਰ ਅਤੇ ਅੰਦਰ ਪੋਸਟਰ ਲਾਏ ਗਏ ਹਨ ਅਤੇ ਉਨ੍ਹਾਂ ਦੇ ਸੈਨਟਾਇਜ਼ਰ ਨਾਲ ਹੱਥ ਵੀ ਸਾਫ ਕਰਵਾਏ ਜਾਂਦੇ ਹਨ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media