ਜੰਡਿਆਲਾ ਗੁਰੂ, 30 ਜੁਲਾਈ (ਹਰਿੰਦਰਪਾਲ ਸਿੰਘ) – ਇੰਪਲਾਈਜ ਫੈਡਰੇਸ਼ਨ ਚਾਹਲ ਪੰਜਾਬ ਰਾਜ ਬਿਜਲੀ ਬੋਰਡ ਦੇ ਸੂਬਾਈ ਪ੍ਰੈਸ ਸਕੱਤਰ ਅਤੇ ਦਿਹਾਤੀ ਸਰਕਲ ਦੇ ਪ੍ਰਧਾਨ ਪ੍ਰਤਾਪ ਸਿੰਘ ਸੁਖੇਵਾਲ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਮੁਲਾਜ਼ਮਾ ਦੀਆਂ ਅੱਧੀ ਦਰਜਨ ਜਥੇਬੰਦੀਆਂ ਇੰਪਲਾਈਜ ਫੈਡਰੇਸ਼ਨ ਚਾਹਲ, ਅਧਿਆਪਕ ਦਲ ਪੰਜਾਬ, ਸਟੇਟ ਕਰਮਚਾਰੀ ਦਲ, ਨਰਸਿੰਘ ਐਸੋਸੀਏਸ਼ਨ, ਵੈਟਨਰੀ ਫਾਰਮਾਸਿਸਟ ਯੂਨੀਅਨਾਂ, ਪੀ.ਆਰ.ਟੀ.ਸੀ ਕਰਮਚਾਰੀ ਦਲ ਪੰਜਾਬ ਨੇ ਸਰਕਾਰ ਵੱਲੋਂ ਮੁਲਾਜ਼ਮਾਂ ਦਾ ਮੋਬਾਇਲ ਭੱਤਾ ਗਰੁੱਪ ਏ 500 ਰੁਪਏ ਤੋਂ 250 ਰੁਪਏ, ਗਰੁੱਪ ਬੀ ਦਾ 300 ਤੋਂ 175, ਗਰੁੱਪ ਸੀ ਦਾ 250 ਰੁਪਏ ਤੋਂ 150 ਰੁਪਏ ਅਤੇ ਗਰੁੱਪ ਡੀ ਦਾ 200 ਤੋਂ 150 ਰੁਪਏ ਘਟਾਉਣ ਦੀ ਸਖਤ ਸ਼ਬਦਾਂ ’ਚ ਨਿਖੇਧੀ ਕਰਦੇ ਕੀਤੀ ਹੈ।
ਸੁਬਾਈ ਆਗੂਆਂ ਨੇ ਕਿਹਾ ਕਿ ਜਦੋ ਤੋਂ ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣੀ ਹੈ ਉਸ ਨੇ ਮੁਲਾਜ਼ਮਾਂ ਦੀਆਂ ਜੇਬਾਂ ਕੱਟਣ ਵਾਲੇ ਫੈਸਲੇ ਹੀ ਕੀਤੇ ਹਨ।ਕਾਂਗਰਸ ਦੀ ਸਰਕਾਰ ਬਣਦਿਆਂ ਹੀ ਮੁਲਾਜ਼ਮਾਂ ਦੀ ਤਨਖਾਹ ਵਿਚੋ ਵਿਕਾਸ ਟੈਕਸ ਦੇ ਨਾਂ ਤੇ ਹਰ ਮੁਲਾਜ਼ਮ ਦਾ 200 ਰੁਪਏ ਪ੍ਰਤੀ ਮਹੀਨਾ ਦੀ ਕਟੌਤੀ ਕਰ ਰਹੀ ਹੈ, ਜਦ ਕਿ ਪੰਜਾਬ ਦਾ ਸਮੁੱਚਾ ਮੁਲਾਜ਼ਮ ਕੋਵਿਡ-19 ਦੀ ਭਿਆਨਕ ਬਿਮਾਰੀ ਦੇ ਔਖੇ ਸਮੇ ਦੌਰਾਨ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਆਪਣੀਆਂ ਡਿਊਟੀਆਂ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਅ ਰਹੇ ਹਨ।ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਹ ਫੈਸਲਾ ਵਾਪਸ ਨਾ ਲਿਆ ਤਾਂ ਮੁਲਾਜ਼ਮ ਸੰਘਰਸ਼ ਕਰਨ ਲਈ ਮਜਬੂਰ ਹੋਣਗੇ ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …