Wednesday, September 30, 2026

ਵਿਧਾਇਕ ਅਮਨ ਅਰੋੜਾ ਨੇ ਸ਼ਹੀਦ ਊਧਮ ਸਿੰਘ ਨੂੰ ਭੇਟ ਕੀਤੀ ਸ਼ਰਧਾਂਜਲੀ

ਸੁਨਾਮ ਊਧਮ ਸਿੰਘ ਵਾਲਾ/ ਲੌਂਗੋਵਾਲ, 31 ਜੁਲਾਈ ( ਜਗਸੀਰ ਲੌਂਗੋਵਾਲ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਵਲੋਂ ਸ਼ਹੀਦ ਊਧਮ ਸਿੰਘ ਦੇ ਸ਼ਹਾਦਤ ਦਿਵਸ ਤੇ ਅੱਜ ਸ਼ਹੀਦ ਦੇ ਘਰ ਅਤੇ ਸਥਾਨਕ ਓਲੰਪਿਕ ਸਟੇਡੀਅਮ ਵਿੱਚ ਬਣੇ ਸਮਾਰਕ ‘ਤੇ ਜਾ ਕੇ ੳਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।ਉਨ੍ਹਾਂ ਨੇ ਕਿਹਾ ਕਿ ਸ਼ਹੀਦ ਦੀ ਸ਼ਹਾਦਤ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ, ਜਿੰਨਾਂ ਨੇ 21 ਸਾਲ ਬਾਅਦ ਜਲਿਆਂਵਾਲੇ ਬਾਗ ਦੇ ਕਤਲੇਆਮ ਦਾ ਬਦਲਾ ਲਿਆ ਸੀ।ਉਨ੍ਹਾਂ ਕਿਹਾ ਕਿ ਸ਼ਹੀਦ ਨੇ ਜਿਸ ਆਜਾਦ ਭਾਰਤ ਦਾ ਸੁਪਨਾ ਸਜਾਇਆ ਸੀ, ਉਸ ਦੇ ਲਈ ਪੂਰੇ ਦੇਸ਼ ਨੂੰ ਉਨ੍ਹਾਂ ਦੇ ਰਸਤੇ ‘ਤੇ ਚੱਲਣਾ ਚਾਹੀਦਾ ਹੈ ਅਤੇ ਸਰਕਾਰਾਂ ਨੂੰ ਵੀ ਸ਼ਹੀਦਾਂ ਦਾ ਬਣਦਾ ਸਨਮਾਨ ਕਰਨਾ ਚਾਹੀਦਾ ਹੈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …