Monday, April 6, 2026

ਡੀ.ਸੀ ਦੀ ਨਿਗਰਾਨੀ ਹੇਠ ਜਿਲਾ ਪ੍ਰਬੰਧਕੀ ਕੰਪਲੈਕਸ ‘ਚ ਪਾਰਦਰਸ਼ੀ ਢੰਗ ਨਾਲ ਹੋਈ ਬੂਥਾਂ ਦੀ ਅਲਾਟਮੈਂਟ

ਕਪੂਰਥਲਾ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲਾ ਪ੍ਰਬੰਧਕੀ ਕੰਪਲੈਕਲ ਕਪੂਰਥਲਾ ਵਿਖੇ 52 ਬੂਥਾਂ ਦੀ ਨਿਲਾਮੀ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਨਿਗਰਾਨੀ ਹੇਠ ਪੂਰੇ ਪਾਰਦਰਸ਼ੀ ਤਰੀਕੇ ਨਾਲ ਕਰਵਾਈ ਗਈ।ਅਲਾਟਮੈਂਟ ਲਈ ਵੱਡੇ ਪੱਧਰ ‘ਤੇ ਬਿਨੈਪੱਤਰ ਪ੍ਰਾਪਤ ਹੋਏ ਸਨ, ਜਿਸ ਕਰਕੇ ਜਿਲਾ ਪ੍ਰਸ਼ਾਸਨ ਵਲੋਂ ਉੱਚ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਲਾਟਰੀ ਵਿਵਸਥਾ ਰਾਹੀਂ ਬੂਥਾਂ ਦੀ ਅਲਾਟਮੈਂਟ ਕੀਤੀ ਗਈ।
                   ਜਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਲੋਕਾਂ ਦੀ ਆਵਾਜਾਈ ਦੇ ਮੱਦੇਨਜ਼ਰ ਵੱਖ-ਵੱਖ ਦੁਕਾਨਾਂ ਕੰਟੀਨਾਂ ਆਦਿ ਲਈ ਬੂਥਾਂ ਦਾ ਨਵੀਨੀਕਰਨ ਕਰਵਾਇਆ ਗਿਆ ਹੈ ਅਤੇ ਉਥੇ ਬਿਜਲੀ ਸਪਲਾਈ ਤੇ ਪੇਂਟ ਦੀ ਸਹੂਲਤ ਪ੍ਰਦਾਨ ਕਰਵਾਈ ਗਈ ਹੈ।ਅਲਾਟਮੈਂਟ ਵਿਚ ਭਾਗ ਲੈਣ ਵਾਲੇ ਬਿਨੈਕਾਰਾਂ ਨੇ ਜਿਲਾ ਪ੍ਰਸ਼ਾਸਨ ਵਲੋਂ ਅਲਾਟਮੈਂਟ ਲਈ ਅਪਣਾਈ ਗਈ ਪ੍ਰਕਿਰਿਆ ਤੇ ਪੂਰਨ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਜਿਲਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।
                 ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਐਸ.ਡੀ.ਐਮ ਕਪੂਰਥਲਾ ਵਰਿੰਦਰਪਾਲ ਸਿੰਘ ਬਾਜਵਾ ਤੋਂ ਇਲਾਵਾ ਅਲਾਟਮੈਂਟ ਲਈ ਪਰਚੀਆਂ ਦੀ ਚੋਣ ਲਈ ਵੱਖ-ਵੱਖ ਬਿਨੈਕਾਰਾਂ ਨੂੰ ਵੀ ਮੌਕਾ ਦਿੱਤਾ ਗਿਆ।
                     ਸੂਚਨਾ ਅਨੁਸਾਰ ਜਿਲਾ ਪ੍ਰਸ਼ਾਸਨ ਵਲੋਂ ਅਲਾਟਮੈਂਟ ਉਪਰੰਤ ਜਾਰੀ ਹਦਾਇਤਾਂ ਅਨੁਸਾਰ ਅਲਾਟ ਕੀਤਾ ਗਿਆ ਬੂਥ ਅਗੋਂ ਕਿਸੇ ਹੋਰ ਨੂੰ ਸਬਲੈਟ ਨਹੀਂ ਕੀਤਾ ਜਾ ਸਕੇਗਾ ਅਤੇ ਜਿਸ ਮੰਤਵ ਲਈ ਬੂਥ ਅਲਾਟ ਹੋਇਆ ਹੈ, ਉਸ ਦੀ ਵਰਤੋਂ ਵੀ ਉਸੇ ਮੰਤਵ ਲਈ ਕੀਤੀ ਜਾਵੇ।ਇਸ ਤੋਂ ਇਲਾਵਾ ਬੂਥਾਂ ਦੇ ਅੰਦਰ ਅਤੇ ਆਲੇ ਦੁਆਲੇ ਸਾਫ ਸਫਾਈ ਰੱਖਣ ਦੇ ਹੁਕਮ ਦਿੱਤੇ ਗਏ ਹਨ।ਕਿਸੇ ਕਾਰਨ ਜੇਕਰ ਕੋਈ ਐਲਾਟੀ ਆਪਣਾ ਬੂਥ ਜਾਂ ਜਗ੍ਹਾ ਸਰੰਡਰ ਕਰਨੀ ਚਾਹੁੰਦਾ ਹੈ ਤਾਂ ਉਸ ਨੂੰ ਇਕ ਮਹੀਨੇ ਦਾ ਅਗੇਤਾ ਨੋਟਿਸ ਦੇਣਾ ਪਵੇਗਾ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …