Tuesday, March 17, 2026

ਸੰਯਿਮ ਅਗਰਵਾਲ ਨੇ ਸੰਭਾਲਿਆ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਚਾਰਜ਼

ਪਠਾਨਕੋਟ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਸੰਯਿਮ ਅਗਰਵਾਲ ਨੇ ਅੱਜ ਬਾਅਦ ਦੁਪਿਹਰ ਬਤੋਰ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਚਾਰਜ਼ ਸੰਭਾਲ ਲਿਆ।ਉਨ੍ਹਾਂ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਪੰਜਾਬ ਪੁਲਿਸ ਵੱਲੋਂ ਗਾਰਡ ਆਫ ਆਨਰ ਕੀਤਾ ਗਿਆ।ਜਿਲ੍ਹਾ ਅਧਿਕਾਰੀਆਂ ਵੱਲੋਂ ਨਵਨਿਯੁੱਕਤ ਡਿਪਟੀ ਕਮਿਸ਼ਨਰ ਪਠਾਨਕੋਟ ਦਾ ਸਵਾਗਤ ਕੀਤਾ ਗਿਆ।ਉਨ੍ਹਾਂ ਵੱਲੋਂ ਵੱਖ ਵੱਖ ਅਧਿਕਾਰੀਆਂ ਤੋਂ ਜਿਲ੍ਹਾ ਪਠਾਨਕੋਟ ਦੀ ਮੋਜੂਦਾ ਸਥਿਤੀ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ।
            ਜਿਕਰਯੋਗ ਹੈ ਕਿ ਸੰਯਿਮ ਅਗਰਵਾਲ 2012 ਆਈ.ਏ.ਐਸ ਬੈਚ ਦੇ ਅਧਿਕਾਰੀ ਹਨ ਅਤੇ ਪਠਾਨਕੋਟ ਤੋਂ ਪਹਿਲਾਂ ਉਹ ਸੀ.ਓ ਸਮਾਰਟ ਸਿਟੀ ਲੁਧਿਆਣਾ ਅਤੇ ਵਧੀਕ ਕਮਿਸ਼ਨਰ ਕਾਰਪੋਰੇਸ਼ਨ ਲੁਧਿਆਣਾ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਉਨ੍ਹਾਂ ਵੱਲੋਂ 2012 ਚੋਂ ਪਹਿਲੀ ਪੋਸਟਿੰਗ ਐਸ.ਡੀ.ਐਮ ਖੰਨਾ ਵਜੋਂ ਹੋਈ।ਇਸ ਤੋਂ ਇਲਾਵਾ ਉਹ ਐਸ.ਡੀ.ਐਮ ਚਮਕੌਰ ਲੁਧਿਆਣਾ, ਏ.ਡੀ.ਸੀ ਮਾਨਸਾ ਅਤੇ ਕਮਿਸ਼ਨਰ ਦੇ ਆਹੁੱਦੇ ‘ਤੇ ਰਹਿੰਦਿਆਂ ਬਠਿੰਡਾ ਵਿਖੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।
               ਉਨ੍ਹਾਂ ਦੱਸਿਆ ਕਿ ਲੁਧਿਆਣਾ ਵਿਖੇ ਰਹਿੰਦਿਆਂ ਉਨ੍ਹਾਂ ਵੱਲੋਂ ਕੋਵਿਡ-19 ਦੇ ਨੋਡਲ ਅਧਿਕਾਰੀ ਵੱਜੋਂ ਆਪਣੀ ਡਿਊਟੀ ਵੀ ਨਿਭਾ ਰਹੇ ਸਨ, ਉਨ੍ਹਾਂ ਕਿਹਾ ਕਿ ਅਜਿਹੀ ਘੜ੍ਹੀ ਵਿੱਚ ਬਹੁਤ ਕੁੱਝ ਸਿੱਖਣ ਨੂੰ ਮਿਲਿਆ ਜੋ ਜਿਲ੍ਹਾ ਪਠਾਨਕੋਟ ਵਿੱਚ ਕੰਮ ਆਵੇਗਾ।ਉਨ੍ਹਾਂ ਵੱਲੋਂ ਸਿਹਤ ਵਿਭਾਗ ਅਧਿਕਾਰੀਆਂ ਨਾਲ ਇੱਕ ਵਿਸ਼ੇਸ ਗੱਲਬਾਤ ਦੋਰਾਨ ਜਿਲ੍ਹਾ ਪਠਾਨਕੋਟ ਵਿੱਚ ਕਰੋਨਾ ਵਾਇਰਸ ਦੀ ਮੋਜੂਦਾ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ।
                  ਜਿਕਰਯੋਗ ਹੈ ਕਿ ਅੱਜ ਤੋਂ ਪਹਿਲਾ ਜਿਲ੍ਹਾ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਰਹੇ ਗੁਰਪ੍ਰੀਤ ਸਿੰਘ ਖਹਿਰਾ ਜਿੰਨਾਂ ਨੂੰ ਅੰਮ੍ਰਿਤਸਰ ਵਿਖੇ ਬਤੋਰ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ।ਉਨ੍ਹਾਂ ਵੱਲੋਂ ਵੀ ਅੱਜ ਸਵੇਰੇ ਪਠਾਨਕੋਟ ਤੋਂ ਰਵਾਨਾ ਹੋ ਕੇ ਅੰਮ੍ਰਿਤਸਰ ਵਿਖੇ ਚਾਰਜ਼ ਸੰਭਾਲ ਲਿਆ ਗਿਆ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …