ਲੌਂਗੋਵਾਲ, 31 ਜੁਲਾਈ (ਜਗਸੀਰ ਲੌਂਗੋਵਾਲ) – ਬਾਬਾ ਫ਼ਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਲੌਂਗੋਵਾਲ ਅਤੇ ਸ਼ਹੀਦ ਊਧਮ ਸਿੰਘ ਹੈਲਪਿੰਗ
ਹੈਂਡ ਫਾਉਡੇਸ਼ਨ ਕੈਨੇਡਾ ਦੇ ਸਹਿਯੋਗ ਨਾਲ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਵੈਬੀਨਾਰ ਕਰਵਾਇਆ ਗਿਆ।
ਸੰਸਥਾ ਦੇ ਮੁਖੀ ਕਮਲਜੀਤ ਸਿੰਘ ਵਿੱਕੀ ਨੇ ਦੱਸਿਆ ਕਿ ਇਸ ਵੈਬੀਨਾਰ ਵਿੱਚ ਮੁੱਖ ਬੁਲਾਰੇ ਪ੍ਰੋ. ਭੀਮਇੰਦਰ ਸਿੰਘ ਨੇ ਦੱਸਿਆ ਕਿ ਸ਼ਹੀਦ ਊਧਮ ਜੀ ਨੇ ਕਿਸ ਤਰ੍ਹਾਂ ਬ੍ਰਿਟਿਸ਼ ਹਕੂਮਤ ਖਿਲਾਫ਼ ਲੰਮੀ ਲੜਾਈ ਲੜੀ।ਉਹ ਜ਼ਿੰਦਗੀ ਵਿੱਚ ਬਹੁਤ ਤਕਲੀਫਾਂ ਹੋਣ ਦੇ ਬਾਵਜ਼ੂਦ ਵੀ ਆਪਣੇ ਮਿਸ਼ਨ ਲਈ ਕਾਰਜ਼ਸ਼ੀਲ ਰਹੇ।ਬਾਬਾ ਫ਼ਰੀਦ ਦੀ ਸੰਗੀਤ ਟੀਮ ਦਿਲਜੋਤ ਬੰਟੀ ਦੀ ਨਿਰਦੇਸ਼ਕਾ ਹੇਠ ਸ਼ਹੀਦ ਊਧਮ ਸਿੰਘ ਜੀ ਦੀ ਸ਼ਹੀਦੀ ਸਬੰਧੀ ਗੀਤ ਗਾਏ ਗਏ।ਸਵਾਲ ਜਵਾਬ ਦੇ ਸੈਸ਼ਨ ਵਿੱਚ ਪ੍ਰੋ. ਮਨੋਜ ਗੋਇਲ, ਪ੍ਰੋ. ਪੀ.ਕੇ ਜੈਨ, ਚਮਕੌਰ ਸਿੰਘ ਸ਼ਾਹਪੁਰ, ਕੁਲਦੀਪ ਸਿੰਘ, ਜਗਦੇਵ ਸਿੰਘ, ਅਰਮਾਨ ਗਨੀ, ਕੈਨੇਡਾ ਤੋਂ ਲਖਵੀਰ ਸਿੰਘ ਰਤਨਪਾਲ ਨੇ ਵੀ ਆਪਣੇ ਵਿਚਾਰ ਰੱਖੇ।
ਅੰਤ ਵਿਚ ਸੰਗੀਤ ਟੀਮ ਨੂੰ ਸ਼ਹੀਦ ਊਧਮ ਸਿੰਘ ਜੀ ਦੀ ਜੀਵਨੀ ਨਾਲ ਸਬੰਧਿਤ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਵੈਬੀਨਾਰ ਵਿੱਚ ਦੇਸ਼ ਤੇ ਵਿਦੇਸ ਤੋਂ ਬਹੁਤ ਸਾਰੇ ਸਰੋਤੇ ਜੁੜੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media