ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ ਬਿਊਰੋ) – ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਚਲਾਈ ਜਾ ਰਹੀ ਮੁਹਿੰਮ ‘ਸਪੀਕ ਫਾਰ ਡੈਮੋਕਰੇਸੀ’ ਦੇ ਤਹਿਤ ਬੋਲਦਿਆਂ ਜਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਪ੍ਰਧਾਨ ਸ਼੍ਰੀਮਤੀ ਜਤਿੰਦਰ ਸੋਨੀਆ ਨੇ ਕਿਹਾ ਕਿ ਦੇਸ਼ ਕਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਨਾਲ ਜੂਝ ਰਿਹਾ ਹੈ।ਲਗਭਗ 16 ਲੱਖ ਲੋਕ ਇਸ ਦੀ ਚਪੇਟ ਵਿੱਚ ਆ ਚੁੱਕੇ ਹਨ।ਦੂਜੇ ਪਾਸੇ ਝੂਠ ਦੀ ਬੁਨਿਆਦ ‘ਤੇ ਦੇਸ਼ ਦੀ ਸੱਤਾ ‘ਤੇ ਕਾਇਮ ਕੇਂਦਰੀ ਮੋਦੀ ਸਰਕਾਰ ਸੂਬਾ ਸਰਕਾਰਾਂ ਨੂੰ ਤੋੜਣ ਤੇ ਵਿਧਾਇਕਾਂ ਦੀ ਖਰੀਦੋ ਫਰੋਖਤ ਕਰਨ ਵਿੱਚ ਰੁੱਝੀ ਹੋਈ ਹੈ।ਇਕ ਪਾਸੇ ਦੇਸ਼ ਵਿੱਚ ਮੂਹਰਲੀ ਕਤਾਰ ‘ਚ ਖੜ੍ਹੇ ਕਰੋਨਾ ਯੋਧੇ ਜਿਥੇ ਦੇਸ਼ ਨੂੰ ਬਚਾਉਣ ਦੀ ਰਣਨੀਤੀ ਤਿਆਰ ਕਰ ਰਹੇ ਹਨ।ਉਥੇ ਮੋਦੀ ਸਰਕਾਰ ਵਿਧਾਇਕਾਂ ਨੂੰ ਖਰੀਦਣ ਦੀ ਰਣਨੀਤੀ ਬਣਾ ਰਹੀ ਹੈ ਅਤੇ ਲੋਕਾਂ ਦਾ ਧਿਆਨ ਅਸਲ ਮੁਦਿਆਂ ਤੋਂਂ ਹਟਾ ਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ।
Check Also
ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ
ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …