Monday, July 14, 2025
Breaking News

ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ਼ ਵਿਖੇ ਸ਼ਹੀਦ ਉਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਜੰਡਿਆਲਾ ਗੁਰੁ, 1 ਅਗਸਤ (ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ਼ ਵਿਖੇ ਸ਼ਹੀਦ ਉਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਇਸ ਸਮੇਂ ਸ਼ਹੀਦ ਦੇ ਬੁੱਤ ‘ਤੇ ਫੁੱਲ ਭੇਟ ਕੀਤੇ ਗਏ।ਸਟਾਫ ਅਤੇ ਸਕੂਲ ਦੇ ਡਾਇਰੈਕਟਰ ਨੇ ਸ਼ਹੀਦ ਉਧਮ ਸਿੰਘ ਅਮਰ ਰਹੇ ਦੇ ਨਾਹਰੇ ਲਗਾ ਕੇ ਸ਼ਹੀਦ ਨੂੰ ਯਾਦ ਕੀਤਾ।ਸਕੂਲ ਦੇ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਕਿਹਾ ਕਿ ਜਨਰਲ ਓਡਵਾਇਰ ਨੂੰ ਮਾਰ ਕੇ ਜਲ੍ਹਿਆਂ ਵਾਲੇ ਬਾਗ ਦੇ ਕਤਲੇਆਮ ਦਾ ਬਦਲਾ ਲੇਣ ਵਾਲੇ ਸ਼ਹੀਦ ਉਧਮ ਸਿੰਘ ਜਿਨ੍ਹਾਂ ਨੇ 31 ਜੁਲਾਈ ਨੂੰ ਫਾਂਸੀ ਦਾ ਰੱਸਾ ਚੁੰਮਿਆਂ ਤੇ ਸ਼ਹੀਦੀ ਪ੍ਰਾਪਤ ਕੀਤੀ ਸੀ।
                    ਇਸ ਮੌਕੇ ਬਲਬੀਰ ਸਿੰਘ ਸਰਪੰਚ ਗੁਨੋਵਾਲ, ਪਰਵੀਨ ਨੰਦਾ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …