ਅੰਮ੍ਰਿਤਸਰ, 3 ਅਗਸਤ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ ਸੋਨੀ ਨੇ ਆਪਣੇ ਅਖਿਤਆਰੀ ਕੋਟੇ ਵਿਚੋਂ ਵਾਰਡ ਨੰਬਰ 71 ਵਿਖੇ ਬਾਬਾ
ਜੀਵਨ ਸਿੰਘ ਧਰਮਸ਼ਾਲਾ ਨੂੰ ਹਾਲ ਬਣਾਉਣ ਵਾਸਤੇ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਭੇਟ ਕੀਤਾ।
ਉਨਾਂ ਕਿਹਾ ਕਿ ਸਰਕਾਰ ਕੋਵਿਡ ਸੰਕਟ ਦੇ ਬਾਵਜ਼ੂਦ ਵਿਕਾਸ ਕੰਮਾਂ ਲਈ ਖੁੱਲਾ ਪੈਸਾ ਖਰਚ ਕਰ ਰਹੀ ਹੈ। ਉਨਾਂ ਕਿਹਾ ਕਿ ਹੁਣ ਤੱਕ ਜਿੱਥੇ 300 ਕਰੋੜ ਰੁਪਏ ਤੋਂ ਵੱਧ ਰਾਸ਼ੀ ਕੋਵਿਡ ਨਾਲ ਨਿਜੱਠਣ ਲਈ ਖਰਚ ਕੀਤੀ ਜਾ ਚੁੱਕੀ ਹੈ, ਉਥੇ ਚੱਲ ਰਹੇ ਵਿਕਾਸ ਕੰਮਾਂ ਵਿਚ ਵੀ ਖੜੋਤ ਨਹੀਂ ਆਉਣ ਦਿੱਤੀ ਜਾ ਰਹੀ।ਇਸ ਮੌਕੇ ਕੌਸਲਰ ਵਿਕਾਸ ਸੋਨੀ, ਧਰਮਵੀਰ ਸਰੀਨ, ਕੌਂਸਲਰ ਲਖਵਿੰਦਰ ਸਿੰਘ, ਪ੍ਰਧਾਨ ਕਸ਼ਮੀਰ ਸਿੰਘ, ਜਤਿੰਦਰ ਸਿੰਘ ਬੱਬੂ, ਮਨਜਿੰਦਰ ਸਿੰਘ, ਰਵਿੰਦਰ ਸਿੰਘ, ਹੈਪੀ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media