ਲੌਂਗੋਵਾਲ, 3 ਅਗਸਤ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਜ਼ਿਲੇ ਵਿੱਚ ਅੱਜ 28 ਵਿਅਕਤੀ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ
ਗਏ ਹਨ।ਇੰਨਾਂ ਠੀਕ ਹੋਏ ਵਿਅਕਤੀਆਂ ਨੂੰ ਸਿਹਤ ਵਿਭਾਗ ਵਲੋਂ ਘਰਾਂ ਵਿੱਚ ਰਹਿ ਕੇ ਸਾਵਧਾਨੀਆਂ ਰੱਖਣ ਦੀ ਸਲਾਹ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕੋਵਿਡ ਕੇਅਰ ਸੈਂਟਰ ਘਾਬਦਾ ਤੋਂ 20, ਮਲੇਰੋਕਟਲਾ ਤੋਂ 5, ਭੋਗੀਵਾਲ ਕੋਵਿਡ ਕੇਅਰ ਸੈਂਟਰ ਤੋਂ 2, ਪਟਿਆਲਾ ਤੋਂ 1 ਜਣੇ ਨੇ ਕੋਰੋਨਾ ਤੇ ਫਤਹਿ ਹਾਸਿਲ ਕੀਤੀ।ਉਨਾਂ ਕਿਹਾ ਕਿ ਬਾਹਰ ਜਾਣ ਸਮੇਂ ਮਾਸਕ ਜ਼ਰੂਰ ਪਾਇਆ ਜਾਵੇ, ਇਕੱਠ ਵਾਲੀ ਥਾਂ ’ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ ਤੇ ਹੱਥਾਂ ਨੂੰ ਵਾਰ-ਵਾਰ ਧੋਤਾ ਜਾਵੇ ਅਤੇ ਆਪਸ ਵਿੱਚ ਸਮਾਜਿਕ ਦੂਰੀ ਜ਼ਰੂਰ ਕਾਇਮ ਕੀਤੀ ਜਾਵੇ।ਉਨਾਂ ਕਿਹਾ ਕਿ ਸਾਵਧਾਨੀਆਂ ਤੇ ਬਚਾਅ ਢੰਗ ਅਪਣਾ ਕੇ ਹੀ ਕਰੋਨਾ ਨੂੰ ਮਾਤ ਦਿੱਤੀ ਜਾ ਸਕਦੀ ਹੈ।
Check Also
ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …
Punjab Post Daily Online Newspaper & Print Media