Monday, April 27, 2026

ਬਾਬਾ ਫ਼ਰੀਦ ਕਾਲਜ ਵਿਖੇ ਐਮ.ਸੀ.ਏ ਸਮੈਸਟਰ ਪਹਿਲਾ ਦਾ ਨਤੀਜਾ 100 ਫ਼ੀਸਦੀ ਰਿਹਾ

ਬਠਿੰਡਾ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਸੀ.ਏ ਸਮੈਸਟਰ ਪਹਿਲਾ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਲ ਕਰ ਕੇ ਕਾਲਜ ਦਾ ਮਾਣ ਵਧਾਇਆ ਹੈ।ਐਮ.ਸੀ.ਏ ਪਹਿਲਾ ਸਮੈਸਟਰ ਦੇ ਨਤੀਜੇ ਅਨੁਸਾਰ ਬਾਬਾ ਫ਼ਰੀਦ ਕਾਲਜ ਦੀ ਬੇਅੰਤ ਕੌਰ ਨੇ 9.04 ਐਸ.ਜੀ.ਪੀ.ਏ ਗਰੇਡ ਪ੍ਰਾਪਤ ਕਰ ਕੇ ਕਾਲਜ ਵਿਚੋਂ ਪਹਿਲਾ ਅਤੇ ਜਸ਼ਨਪ੍ਰੀਤ ਕੌਰ ਨੇ 8.67 ਐਸ.ਜੀ.ਪੀ.ਏ ਗਰੇਡ ਪ੍ਰਾਪਤ ਕਰ ਕੇ ਦੂਸਰਾ ਤੇ ਰਵਨੀਤ ਕੌਰ ਨੇ 8.62 ਐਸ.ਜੀ.ਪੀ.ਏ ਗਰੇਡ ਨਾਲ ਕਾਲਜ ਵਿਚੋਂ ਤੀਸਰਾ ਸਥਾਨ ਹਾਸਲ ਕੀਤਾ ਹੈ।ਬੀ.ਐਫ.ਜੀ.ਆਈ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਕਾਲਜ ਦੇ ਪਿ੍ਰੰਸੀਪਲ ਡਾ. ਪ੍ਰਦੀਪ ਕੌੜਾ ਨੇ ਇਸ ਸ਼ਾਨਦਾਰ ਨਤੀਜੇ ਲਈ ਕੰਪਿਊਟਰ ਵਿਭਾਗ ਦੇ ਮੁਖੀ, ਸਟਾਫ਼ ਅਤੇ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ।

Check Also

ਸਰਬਜੀਤ ਸਿੰਘ ਸੰਧੂ ਦੀ ਪੁਸਤਕ ‘ਲੰਮਾ ਪੰਧ ਵਫ਼ਾ ਦਾ‘ ਅਤੇ ‘ਸਾਂਵਲੇ ਰੰਗ ਦੀ ਕੁੜੀ ‘ਤੇ ਚਰਚਾ

ਅੰਮ੍ਰਿਤਸਰ, 27 ਅਪ੍ਰੈਲ (ਦੀਪ ਦਵਿੰਦਰ ਸਿੰਘ) – ਰਾਬਤਾ ਮੁਕਾਲਮਾ ਕਾਵਿ ਮੰਚ ਵੱਲੋਂ ਸਰਬਜੀਤ ਸਿੰਘ ਸੰਧੂ …