Friday, November 22, 2024

14 ਮਰੀਜ਼ ਕੋਰੋਨਾ ਨੂੰ ਹਰਾ ਕੇ ਸਿਹਤਯਾਬ ਹੋਏ- ਹਸਪਤਾਲ ਤੋਂ ਮਿਲੀ ਛੁੱਟੀ

ਸੰਗਰੂਰ/ ਲੌਂਗੋਵਾਲ, 3 ਅਗਸਤ (ਜਗਸੀਰ ਲੌਂਗੋਵਾਲ) – ਮਿਸ਼ਨ ਫਤਿਹ ਤਹਿਤ ਅੱਜ ਜ਼ਿਲ੍ਹਾ ਸੰਗਰੂਰ ਦੇ ਜੇਰੇ ਇਲਾਜ਼ 14 ਹੋਰ ਕੋਰੋਨਾ ਮਰੀਜ਼ਾਂ ਨੂੰ ਸਿਹਤਯਾਬ ਹੋਣ ‘ਤੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕੋਵਿਡ ਕੇਅਰ ਸੈਂਟਰ ਘਾਬਦਾ ਤੋਂ 9, ਭੋਗੀਵਾਲ ਕੋਵਿਡ ਕੇਅਰ ਸੈਂਟਰ ਤੋਂ 2, ਹੋਮ ਆਈਸ਼ੋਲੇਸ਼ਨ ਤੋਂ 2 ਮਰੀਜ਼ ਅਤੇ ਸੰਗਰੂਰ ਕੋਵਿਡ ਕੇਅਰ ਸੈਂਟਰ ਤੋਂ 1 ਜਣੇ ਨੇ ਕੋਰੋਨਾ ਤੇ ਫਤਹਿ ਹਾਸਿਲ ਕੀਤੀ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਮਿਸ਼ਨ ਫਤਿਹ ਨਾਲ ਜੁੜ ਕੇ ਯੋਗਦਾਨ ਪਾਉਣ ਲਈ ਕੋਵਾ ਐਪ ਡਾਉਨਲੋਡ ਕਰਨ ਅਤੇ ਐਪ ਤੋਂ ਸਹੀ ਜਾਣਕਾਰੀ ਤੇ ਅੰਕੜੇ ਪ੍ਰਾਪਤ ਕਰਨ ਦੀ ਅਪੀਲ ਵੀ ਕੀਤੀ।ਉਨ੍ਹਾਂ ਕਿਹਾ ਕਿ ਕਿਸੇ ਵੀ ਜਾਣਕਾਰੀ ਲਈ ਟੋਲ ਫਰੀ ਨੰਬਰ 104 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
           ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਬਿਮਾਰੀ ਖਿਲਾਫ ਸਾਡੀ ਲੜਾਈ ਹੁਣ ਮਹੱਤਵਪੂਰਨ ਪੜਾਅ ਵਿਚ ਹੈ।ਇਸ ਲਈ ਸਾਡੀ ਛੋਟੀ ਜਿਹੀ ਲਾਪਰਵਾਹੀ ਨਾ ਕੇਵਲ ਸਾਡੇ ਖੁਦ ਲਈ ਤੇ ਸਾਡੇ ਪਰਿਵਾਰ ਲਈ ਸਗੋਂ ਪੂਰੇ ਸਮਾਜ ਲਈ ਖਤਰਾ ਬਣ ਸਕਦੀ ਹੈ।ਇਸ ਲਈ ਹਰੇਕ ਵਿਅਕਤੀ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਜਰੂਰ ਲਾਵੇ ਅਤੇ ਸਮਾਜਿਕ ਦੂਰੀ ਅਤੇ ਵਾਰ ਵਾਰ ਹੱਥ ਧੋਣ ਦੇ ਨਿਯਮ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਵੇ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …