ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ ਬਿਊਰੋ) – ਭਗਤ ਪੂਰਨ ਸਿੰਘ ਜੀ ਦੀ 28ਵੀਂ ਬਰਸੀ ਮੌਕੇ ਅੱਜ ਮਾਨਾਂਵਾਲਾ ਬ੍ਰਾਂਚ ਵਿਖੇ ਖ਼ੂਨਦਾਨ ਕੈਂਪ ਦਾ ਆਯੋਜਨ
ਕੀਤਾ ਗਿਆ।ਕੈਂਪ ਦਾ ਉਦਘਾਟਨ ਨਵਇੰਦਰਪ੍ਰੀਤ ਸਿੰਘ ਯੂਥ ਲੀਡਰ ਨੇ ਕੀਤਾ।ਇਸ ਕੈਂਪ ਵਿਚ ਗੁਰੂ ਨਾਨਕ ਦੇਵ ਹਸਪਤਾਲ, ਸ੍ਰੀ ਗੁਰੂ ਰਾਮਦਾਸ ਹਸਪਤਾਲ ਦੀਆਂ ਟੀਮਾਂ ਵਲੋਂ ਪਿੰਗਲਵਾੜੇ ਦੇ ਮਰੀਜ਼ਾਂ ਵਾਸਤੇ 94 ਯੂਨਿਟ ਖ਼ੂਨ ਇਕੱਠਾ ਕੀਤਾ ਗਿਆ ਜੋ ਕਿ ਬਾਅਦ ਵਿਚ ਪਿੰਗਲਵਾੜੇ ਦੇ ਮਰੀਜ਼ਾਂ ਤੇ ਹੋਰ ਲੋੜਵੰਦਾਂ ਦੀ ਤੰਦਰੁਸਤੀ ਹਿੱਤ ਇਸਤੇਮਾਲ ਕੀਤਾ ਜਾਂਦਾ ਹੈ।ਰਾਣਾ ਪਲਵਿੰਦਰ ਸਿੰਘ ਦਬੁਰਜੀ ਪ੍ਰਧਾਨ ਭਗਤ ਪੂਰਨ ਸਿੰਘ ਬਲੱਡ ਡੋਨੇਸ਼ਨ ਸੋਸਾਇਟੀ, ਸੁਖਵਿੰਦਰ ਸਿੰਘ ਪ੍ਰਧਾਨ, ਸ੍ਰੀ ਗੁਰੂ ਰਾਮਦਾਸ ਬਲੱਡ ਡੋਨੇਸ਼ਨ ਸੇਵਾ ਸੋਸਾਇਟੀ (ਰਜਿ.) ਅਤੇ ਜਸਪਾਲ ਪ੍ਰੀਤ ਸਿੰਘ ਗੋਲਡੀ ਅਠੌਲਾ ਬਾਬਾ ਬਕਾਲਾ ਸਾਹਿਬ ਦੀਆਂ ਟੀਮਾਂ ਵਲੋਂ ਪਿੰਗਲਵਾੜੇ ਦੇ ਮਰੀਜ਼ਾਂ ਵਾਸਤੇ ਖ਼ੂਨ ਇਕੱਠਾ ਕੀਤਾ ਗਿਆ।ਡਾ. ਇੰਦਰਜੀਤ ਕੌਰ ਨੇ ਸਮੂੰਹ ਸੰਗਤਾਂ ਦਾ ਖੂਨ ਦਾਨ ਕੈਂਪ ਵਿਚ ਉਤਸ਼ਾਹ ਨਾਲ ਹਿੱਸਾ ਲੈਣ ਵਾਸਤੇ ਧੰਨਵਾਦ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਜਗਦੀਪਕ ਸਿੰਘ ਮੀਤ ਪ੍ਰਧਾਨ, ਰਾਜਬੀਰ ਸਿੰਘ ਮੈਂਬਰ, ਕਰਨਲ ਦਰਸ਼ਨ ਸਿੰਘ ਬਾਵਾ ਪ੍ਰਸ਼ਾਸਕ, ਤਿਲਕ ਰਾਜ, ਜੈ ਸਿੰਘ, ਗੁਲਸ਼ਨ ਰੰਜਨ ਅਤੇ ਹੋਰ ਪਤਵੰਤੇ ਹਾਜ਼ਰ ਸਨ।
Check Also
ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media