Sunday, February 22, 2026

ਕੋਵਿਡ 19 ਦੇ ਮੱਦੇਨਜ਼ਰ ਸਪੋਰਟਸ ਸਟੇਡੀਅਮ ‘ਚ ਮਨਾਇਆ ਜਾਵੇਗਾ ਜਿਲ੍ਹਾ ਪੱਧਰੀ ਆਜਾਦੀ ਦਿਹਾੜਾ

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੋਧਰੀ ਲਹਿਰਾਉਣਗੇ ਤਿਰੰਗਾ

ਪਠਾਨਕੋਟ, 4 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਜਿਲ੍ਹਾ ਪੱਧਰ ‘ਤੇ ਮਨਾਏ ਜਾਣ ਵਾਲੇ ਆਜਾਦੀ ਦਿਹਾੜੇ ਦੇ ਸਬੰਧੀ ਵਿਸ਼ੇਸ ਮੀਟਿੰਗ ਲਮੀਨੀ ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ ਆਯੋਜਿਤ ਕੀਤੀ ਗਈ। ਜਿਸ ਵਿੱਚ ਸੰਯਿਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਅਤੇ ਗੁਲਨੀਤ ਸਿੰਘ ਖੁਰਾਣਾ ਐਸ.ਐਸ.ਪੀ ਪਠਾਨਕੋਟ ਵਿਸ਼ੇਸ ਤੋਰ ‘ਤੇ ਹਾਜ਼ਰ ਹੋਏ।ਜਦਕਿ ਸੁਰਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਪਠਾਨਕੋਟ, ਡਾ. ਨਿਧੀ ਕਲੋਤਰਾ ਐਸ.ਡੀ.ਐਮ ਧਾਰ ਕਲ੍ਹਾਂ ਅਤੇ ਹੋਰ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਵੀ ਮੌਜੂਦ ਰਹੇ।
                 ਡਿਪਟੀ ਕਮਿਸ਼ਨਰ ਸੰਯਿਮ ਅਗਰਵਾਲ ਨੇ ਦੱਸਿਆ ਕਿ ਇਸ ਵਾਰ ਕੋਵਿਡ-19 ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਜਿਲ੍ਹਾ ਪੱਧਰੀ ਆਜਾਦੀ ਦਿਹਾੜਾ 15 ਅਗਸਤ 2020 ਨੂੰ ਸਪੋਰਟਸ ਸਟੇਡੀਅਮ ਲਮੀਨੀ ਪਠਾਨਕੋਟ ਵਿਖੇ ਮਨਾਇਆ ਜਾਣਾ ਹੈ।ਕੋਵਿਡ 19 ਦੇ ਚੱਲਦਿਆਂ ਸਮਾਰੋਹ ਵਿੱਚ ਸਕੂਲੀ ਵਿਦਿਆਰਥੀਆਂ ਅਤੇ ਆਮ ਪਬਲਿਕ ਦੇ ਸ਼ਾਮਲ ਹੋਣ ਦੀ ਮਨਾਹੀ ਹੋਵੇਗੀ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਨਹੀਂ ਕਰਵਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਸਮਾਰੋਹ ਵਿੱਚ ਮੁੱਖ ਮਹਿਮਾਨ ਸ੍ਰੀਮਤੀ ਅਰੁਨਾ ਚੋਧਰੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
             ਉਨ੍ਹਾਂ ਕਿਹਾ ਕਿ ਸਮਾਰੋਹ ਦੋਰਾਨ ਪੰਜਾਬ ਪੁਲਿਸ ਦੀਆਂ ਟੁਕੜੀਆਂ ਵੱਲੋਂ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਆਰਮੀ ਬੈਂਡ ਵੱਲੋਂ ਰਾਸ਼ਟਰੀ ਗੀਤ ਵਜਾਇਆ ਜਾਵੇਗਾ। ਮੁੱਖ ਮਹਿਮਾਨ ਦੇ ਭਾਸ਼ਣ ਤੋਂ ਬਾਅਦ ਕੋਵਿਡ ਦੋਰਾਨ ਵਧੀਆ ਕਾਰਗੁਜਾਰੀ ਕਰਨ ਵਾਲ਼ਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ।ਫੁੱਲ ਡੈਸ ਰਿਹਰਸਲ ਕੇਵਲ 13 ਅਗਸਤ ਨੂੰ ਕੀਤੀ ਜਾਵੇਗੀ।

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …