ਮੰਗਲਵਾਰ ਨੂੰ ਡਿਸਚਾਰਜ ਪਾਲਿਸੀ ਅਧੀਨ 11 ਲੋਕਾਂ ਨੂੰ ਭੇਜਿਆ ਘਰ
ਪਠਾਨਕੋਟ, 4 ਅਗਸਤ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ 2 ਅਗਸਤ ਨੂੰ 44 ਲੋਕਾਂ ਦੀ ਲਈ ਗਈ ਸੈਂਪਲਿੰਗ ਦਾ ਨਤੀਜਾ ਅੱਜ ਮੰਗਲਵਾਰ ਨੂੰ
ਪ੍ਰਾਪਤ ਹੋਇਆ।ਜਿਸ ਵਿੱਚੋਂ 12 ਲੋਕ ਕਰੋਨਾ ਪਾਜ਼ਟਿਵ ਪਾਏ ਗਏ ਅਤੇ ਅਤੇ ਇੱਕ ਵਿਅਕਤੀ ਟਰੂ ਨੈਟ ਰਾਹੀਂ ਕਰੋਨਾ ਪਾਜ਼ਟਿਵ ਆਇਆ।ਇਸ ਤਰ੍ਹਾਂ ਮੰਗਲਵਾਰ ਨੂੰ 13 ਲੋਕ ਕਰੋਨਾ ਪਾਜ਼ਟਿਵ ਪਾਏ ਗਏ।ਇਸ ਤੋਂ ਇਲਾਵਾ ਡਿਸਚਾਰਜ ਪਾਲਿਸੀ ਅਧੀਨ ਅੱਜ 11 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਕਰੋਨਾ ਲੱਛਣ ਨਾ ਹੋਣ ‘ਤੇ ਘਰ੍ਹਾਂ ਲਈ ਰਵਾਨਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਸੰਯਿਮ ਅਗਰਵਾਲ ਨੇ ਕਿਹਾ ਕਿ ਕੋਵਿਡ ਦੇ ਚੱਲਦਿਆਂ ਜਿਲ੍ਹਾ ਪਠਾਨਕੋਟ ਵਿੱਚ ਵੱਖ-ਵੱਖ ਜਾਗਰੁਕਤਾ ਪ੍ਰੋਗਰਾਮ ਚਲਾਏ ਜਾ ਰਹੇ ਹਨ।ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਤਿੰਨ ਮੂਲ ਮੰਤਰ ਮਾਸਕ ਪਾ ਕੇ ਰੱਖੋ, ਬਾਰ ਬਾਰ ਹੱਥਾਂ ਨੂੰ ਧੋਵੋ ਅਤੇ ਸਮਾਜਿੱਕ ਦੂਰੀ ਬਣਾ ਕੇ ਰੱਖੋ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਕਰੋਨਾ ਤੋਂ ਬਚਾਓ ਲਈ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ।
ਉਨ੍ਹਾਂ ਦੱਸਿਆ ਕਿ ਹੁਣ ਜਿਲ੍ਹਾ ਪਠਾਨਕੋਟ ਵਿੱਚ ਮੰਗਲਵਾਰ ਨੂੰ ਕੁੱਲ 458 ਕੇਸ ਕਰੋਨਾ ਪਾਜ਼ਟਿਵ ਦੇ ਹਨ।ਜਿਨ੍ਹਾਂ ਵਿੱਚੋਂ 315 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ।ਉਨ੍ਹਾ ਦੱਸਿਆ ਕਿ ਇਸ ਸਮੇਂ ਜਿਲ੍ਹਾ ਪਠਾਨਕੋਟ ਵਿੱਚ 130 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 13 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਅੱਜ ਜਿਨ੍ਹਾਂ ਲੋਕਾਂ ਦੀ ਕਰੋਨਾ ਪਾਜੀਟਿਵ ਰਿਪੋਰਟ ਆਈ ਹੈ ਉਨ੍ਹਾਂ ਵਿੱਚੋਂ 1 ਅਨੰਦਪੁਰ ਟੰਕੀ ਨਜਦੀਕ, 3 ਪ੍ਰਾਈਵੇਟ ਹਸਪਤਾਲ ਤੋਂ, 4 ਮੁਹੱਲਾ ਕਰਮ ਸਿੰਘ, 1 ਮੁਹੱਲਾ ਰਾਮਪੁਰਾ, 1 ਪ੍ਰੀਤ ਨਗਰ, 1 ਚਾਰ ਮਰਲਾ ਕਵਾਟਰ, 1 ਆਰਮੀ ਹਸਪਤਾਲ ਤੋਂ ਅਤੇ 1 ਮਨਵਾਲ ਬਾਗ ਪਠਾਨਕੋਟ ਦਾ ਨਿਵਾਸੀ ਹੈ।
Punjab Post Daily Online Newspaper & Print Media