ਅੰਮ੍ਰਿਤਸਰ, 5 ਅਗਸਤ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀਆਂ ਸੰਗਤਾਂ ਦੇ ਹੱਥ ਸੈਨੀਟਾਈਜ਼ ਕਰਨ ਲਈ ਚੰਡੀਗੜ੍ਹ ਦੇ ਜੈਨ
ਇੰਟਰਪ੍ਰਾਈਜਜ਼ ਵੱਲੋਂ ਤਿੰਨ ਸਵੈਚਾਲਤ ਸੈਨੀਟਾਈਜ਼ਰ ਮਸ਼ੀਨਾਂ ਭੇਟ ਕੀਤੀਆਂ ਗਈਆਂ ਹਨ।ਜੈਨ ਇੰਟਰਪ੍ਰਾਈਜਜ਼ ਵੱਲੋਂ ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜੇ ਪੁਸ਼ਪਿੰਦਰ ਕੁਮਾਰ ਜੈਨ, ਹਰਦੀਪ ਸਿੰਘ ਅਤੇ ਅੰਕਿਤ ਜੈਨ ਨੇ ਇਹ ਮਸ਼ੀਨਾਂ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਸੌਂਪੀਆਂ।
ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭੁਪਿੰਦਰ ਸਿੰਘ ਅਸੰਧ, ਧਰਮ ਪ੍ਰਚਾਰ ਕਮੇਟੀ ਮੈਂਬਰ ਸੁਖਵਰਸ਼ ਸਿੰਘ ਪੰਨੂ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਉਨ੍ਹਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸਕੱਤਰ ਸਿੰਘ, ਸਿਮਰਜੀਤ ਸਿੰਘ ਕੰਗ, ਗੁਰਮੀਤ ਸਿੰਘ ਬੁੱਟਰ, ਪਲਵਿੰਦਰ ਸਿੰਘ ਚਿੱਟਾ, ਹੈਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਬਲਦੇਵ ਸਿੰਘ ਓਗਰਾ ਆਦਿ ਮੌਜੂਦ ਸਨ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media