Monday, March 23, 2026

ਜੇਲ ਭਰੋ ਮੋਰਚੇ ਦੀਆਂ ਤਿਆਰੀਆਂ ਸਬੰਧੀ 9 ਅਗਸਤ ਨੂੰ ਪਿੰਡ ਚੱਬਾ ਵਿਖੇ ਕਿਸਾਨ ਕਨਵੈਨਸ਼ਨ ਦਾ ਐਲਾਨ

ਗੁਰਬਿੰਦਰ ਸਿੰਘ ਭਰੋਭਾਲ ਨੂੰ ਗੈਰਕਾਨੂੰਨੀ ਗਤੀਵਿਧੀਆਂ ਕਾਰਣ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਖਾਰਜ਼
ਅੰਮ੍ਰਿਤਸਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਜੋਨ ਬਾਉਲੀ ਸਾਹਿਬ ਦੇ ਸੈਂਕੜੇ ਕਿਸਾਨਾਂ ਮਜ਼ਦੂਰਾਂ ਵੱਲੋ ਪਿੰਡ ਕੌਲੌਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਮੀਟਿੰਗ ਹੋਈ।ਜਿਸ ਦੌਰਾਨ 9 ਅਗਸਤ ਨੂੰ ਪਿੰਡ ਚੱਬਾ ਦੇ ਗੁਰਦੁਆਰਾ ਸਾਹਿਬ ਬਾਬਾ ਨਾਂਗਾ ਜੀ ਦੇ ਅਸਥਾਨ ‘ਤੇ ਵਿਸ਼ਾਲ ਕਿਸਾਨ ਕਨਵੈਨਸ਼ਨ ਕਰਨ ਦਾ ਐਲਾਨ ਕੀਤਾ ਗਿਆ।
              ਜੋਨ ਪ੍ਰਧਾਨ ਰਾਜ ਸਿੰਘ ਤਾਜੇਚੱਕ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜਨ: ਸਕੱਤਰ ਸਰਵਣ ਸਿੰਘ ਪੰਧੇਰ, ਸਵਿੰਦਰ ਸਿੰਘ ਚੁਤਾਲਾ, ਸੁਖਵਿੰਦਰ ਸਿੰਘ ਸਭਰਾ, ਜਸਬੀਰ ਸਿੰਘ ਪਿੱਦੀ, ਗੁਰਲਾਲ ਸਿੰਘ ਪੰਡੋਰੀ, ਜਿਲਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ, ਸਕੱਤਰ ਜਰਮਨਜੀਤ ਸਿੰਘ ਬੰਡਾਲਾ, ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ ਵੀ ਉਚੇਚੇ ਤੌਰ ‘ਤੇ ਪਹੁੰਚੇ।
                  ਸੂਬਾ ਆਗੂਆਂ ਦੀ ਮੌਜੂਦਗੀ ਵਿੱਚ ਇਕੱਠ ਵੱਲੋਂ ਮਤਾ ਪਾਸ ਕਰਕੇ ਗੁਰਬਿੰਦਰ ਸਿੰਘ ਭਰੋਭਾਲ ਦੀਆਂ ਜਥੇਬੰਦੀ ਵਿਰੋਧੀ ਗੈਰਕਾਨੂੰਨੀ ਗਤੀਵਿਧੀਆਂ ਸਿੱਧ ਹੋਣ ‘ਤੇ ਉਸ ਨੂੰ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਖਾਰਜ਼ ਕਰ ਦਿੱਤਾ ਗਿਆ।ਸਰਬਸੰਮਤੀ ਨਾਲ ਪਾਸ ਮਤੇ ‘ਚ ਨਕਲੀ ਸ਼ਰਾਬ ਨਾਲ ਅੰਮ੍ਰਿਤਸਰ ਜਿਲ੍ਹੇ ਸਮੇਤ ਮਾਝੇ ਵਿੱਚ ਹੋਈਆਂ 119 ਮੌਤਾਂ ਲਈ ਭ੍ਰਿਸ਼ਟ ਪੰਜਾਬ ਸਰਕਾਰ ਦੇ ਮੰਤਰੀਆਂ, ਵਿਧਾਇਕਾਂ, ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਤੇ ਸ਼ਰਾਬ ਮਾਫੀਏ ਦੇ ਗੱਠਜੋੜ ਨੂੰ ਜਿੰਮੇਵਾਰ ਸਮਝਦਿਆਂ ਮੰਗ ਕੀਤੀ ਗਈ ਹੈ ਕਿ ਮੁੱਖ ਮੰਤਰੀ ਆਪਣੀ ਜਿੰਮੇਵਾਰੀ ਨਿਭਾਉਣ ਵਿੱਚ ਫੇਲ ਹੋਣ ਕਾਰਨ ਅਸਤੀਫਾ ਦੇਣ।ਹਰੇਕ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜਾ ਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।ਇਸ ਵੱਡੇ ਕਤਲ ਕਾਂਡ ਦੀ ਜਾਂਚ ਹਾਈਕੋਰਟ ਦੇ ਸਿਟਿੰਗ ਜੱਜ ਪਾਸੋਂ ਕਰਵਾ ਕੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਤੇ ਮੁਲਜ਼ਮਾਂ ਦੀਆਂ ਬਣਾਈਆਂ ਨਜ਼ਾਇਜ ਜਾਇਦਾਦਾਂ ਜ਼ਬਤ ਕੀਤੀਆਂ ਜਾਣ।
               ਮੀਟਿੰਗ ਵਿੱਚ ਮੋਦੀ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਮ ਹੇਠ ਜਾਰੀ ਕੀਤੇ ਤਿੰਨੇ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਵਾਉਣ ਤੇ ਜੇਲ ਭਰੋ ਮੋਰਚੇ ਦੀਆਂ ਤਿਆਰੀਆਂ ਸਬੰਧੀ 9 ਅਗਸਤ ਨੂੰ ਪਿੰਡ ਚੱਬਾ ਦੇ ਗੁਰਦੁਆਰਾ ਸਾਹਿਬ ਬਾਬਾ ਨਾਂਗਾ ਜੀ ਦੇ ਅਸਥਾਨ ‘ਤੇ ਵਿਸ਼ਾਲ ਕਨਵੈਨਸ਼ਨ ਕਰਨ ਦਾ ਮਤਾ ਪਾਸ ਕੀਤਾ ਗਿਆ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …