Wednesday, March 11, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਏ-ਜ਼ੋਨ ਜ਼ੋਨਲ ਯੁਵਕ ਮੇਲਾ ਸ਼ੁਰੂ

PPN17101417

PPN17101418

ਅੰਮ੍ਰਿਤਸਰ, 17 ਅਕਤੂਬਰ (ਪ੍ਰੀਤਮ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਲ ਸਬੰਧਤ ਜ਼ਿਲਾ ਅੰਮ੍ਰਿਤਸਰ ਦੇ ਕਾਲਜਾਂ ਦਾ ‘ਏ’ ਜ਼ੋਨ ਜ਼ੋਨਲ ਯੁਵਕ ਮੇਲਾ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸ਼ੁਰੂ ਹੋਇਆ। ਇਸ 4-ਦਿਨਾਂ ਮੇਲੇ ਵਿਚ 500 ਤੋਂ ਵੱਧ ਵਿਦਿਆਰਥੀ-ਕਲਾਕਾਰ ਵੱਖ-ਵੱਖ ਸਭਿਆਚਾਰਕ ਆਈਟਮਾਂ ਵਿਚ ਭਾਗ ਲੈਣਗੇ। ਇਹ ਮੇਲਾ 20 ਅਕਤੂਬਰ ਤਕ ਚੱਲੇਗਾ। ਮੇਲੇ ਦਾ ਰਸਮੀ ਉਦਘਾਟਨ ਸ੍ਰੀ ਈਸ਼ਵਰ ਚੰਦਰ ਸ਼ਰਮਾ, ਆਈ.ਪੀ.ਐੱਸ., ਆਈ.ਜੀ. ਪੁਲਿਸ ਬਾਰਡਰ ਜ਼ੋਨ, ਅੰਮ੍ਰਿਤਸਰ ਨੇ ਸਮ੍ਹਾਂ ਰੌਸ਼ਨ ਕਰਕੇ ਕੀਤਾ। ਸ. ਜਸਦੀਪ ਸਿੰਘ, ਐਸ.ਐਸ.ਪੀ. (ਦਿਹਾਤੀ), ਅੰਮ੍ਰਿਤਸਰ ਅਤੇ ਕਾਰਜਕਾਰੀ ਇੰਜੀਨੀਅਰ, ਸ੍ਰੀ ਮੁਕੇਸ਼ ਸ਼ਰਮਾ ਇਸ ਮੌਕੇ ਵਿਸ਼ੇਸ਼ ਮਹਿਮਾਨ ਸਨ। ਡਾ. ਜਗਜੀਤ ਕੌਰ, ਡਾਇਰੈਕਟਰ ਯੁਵਕ ਭਲਾਈ ਵਿਭਾਗ ਨੇ ਮੁਖ ਮਹਿਮਾਨ ਅਤੇ ਹੋਰਨ੍ਹਾਂ ਨੂੰ ਜੀ-ਆਇਆਂ ਆਖਿਆ। ਉਨ੍ਹਾਂ ਕਿਹਾ ਕਿ ਮਿਹਨਤ ਕਦੇ ਵੀ ਜ਼ਾਇਆ ਨਹੀਂ ਜਾਂਦੀ, ਇਸ ਲਈ ਵਿਦਿਆਰਥੀਆਂ ਨੂੰ ਜ਼ਿੰਦਗੀ ਦੇ ਹਰ ਖੇਤਰ ਵਿਚ ਲਗਾਤਾਰ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ। ਸ੍ਰੀ ਸ਼ਰਮਾ ਨੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਯੁਵਕ ਮੇਲੇ ਵਿਦਿਆਰਥੀ ਜੀਵਨ ਵਿਚ ਅਹਿਮ ਸਥਾਨ ਰੱਖਦੇ ਹਨ। ਉਨ੍ਹਾਂ ਕਿਹਾ ਕਿ ਯੁਵਕ ਮੇਲਿਆਂ ਦੀ ਮਦਦ ਨਾਲ ਵਿਦਿਆਰਥੀਆਂ ਅੰਦਰ ਛੁਪੀ ਪ੍ਰਤਿਭਾ ਨੂੰ ਪੇਸ਼ ਹੋਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਜੀਵਨ ਦੇ ਵਿਕਾਸ ਲਈ ਸਾਰੀਆਂ ਉਸਾਰੂ ਗਤੀਵਿਧੀਆਂ ਵਿਚ ਹਿੱਸਾ ਲੈਣਾ ਚਾਹੀਦਾ ਹੈ। ਜਗਜੀਤ ਕੌਰ ਨੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਨੂੰ ਯੂਨੀਵਰਸਿਟੀ ਵੱਲੋ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ। ਮੇਲੇ ਦੀ ਸ਼ੁਰੂਆਤ ਭੰਗੜੇ ਨਾਲ ਹੋਈ ਇਸ ਉਪਰੰਤ, ਸਮੂਹ ਗਾਇਨ (ਭਾਰਤੀ), ਗਰੁੁੱਪ ਸ਼ਬਦ/ਭਜਨ, ਵਾਰ ਗਾਇਨ, ਕਵਿਸ਼ਰੀ, ਫਾਈਨ ਆਰਟਸ ਦੇ ਮੁਕਾਬਲੇ ਹੋਏ । 18 ਅਕਤੂਬਰ ਨੂੰ ਲੋਕ ਸਾਜ਼, ਇਕਾਂਗੀ, ਲੋਕ ਗੀਤ, ਗਜ਼ਲ, ਐਲੂਕਿਊਜ਼ਨ, ਪੋਇਟੀਕਲ ਸਿੰਪੋਜ਼ੀਅਮ ਅਤੇ ਡੀਬੇਟ ਦੇ ਮੁਕਾਬਲੇ ਹੋਣਗੇ। ਇਸੇ ਤਰ੍ਹਾਂ 19 ਅਕਤੂਬਰ ਨੂੰ ਮਾਈਮ, ਮਮਿਕਰੀ, ਪਹਿਰਾਵਾ ਪ੍ਰਦਰਸ਼ਨੀ, ਸਕਿੱਟ, ਸਮੂਹ ਡਾਂਸ, ਕਲਾਸੀਕਲ ਇੰਸ. (ਪਰਕਸ਼ਨ), ਕਲਾਸੀਕਲ ਇੰਸ. (ਨਾਨ-ਪਰਕਸ਼ਨ), ਕਲਾਸੀਕਲ ਵੋਕਲ, ਰੰਗੋਲੀ ਅਤੇ ਫੁਲਕਾਰੀ ਦੇ ਮੁਕਾਬਲੇ ਕਰਵਾਏ ਜਾਣਗੇ। ਮੇਲੇ ਦੇ ਅੰਤਿਮ ਦਿਨ 20 ਅਕਤੂਬਰ ਨੂੰ ਵੈਸਟਰਨ ਵੋਕਲ, ਸਮੂਹ ਗਾਇਨ ਪੱਛਮੀ, ਕਿਊਜ਼ ਅਤੇ ਗਿੱਧੇ ਦੇ ਮੁਕਾਬਲਿਆਂ ਤੋਂ ਉਪਰੰਤ ਜੇਤੂਆਂ ਨੂੰ ਇਨਾਮ ਦਿੱਤੇ ਜਾਣਗੇ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply