ਅੰਮ੍ਰਿਤਸਰ, 6 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ 2019 ’ਚ ਲਈ
ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ-1 ਦੇ ਐਲਾਨੇ ਗਏ ਨਤੀਜ਼ਿਆਂ ’ਚੋਂ ਵਿਦਿਆਰਥੀ ਤਰੁਣ ਲੂਥਰਾ ਨੇ 434 ਨੰਬਰ ਪ੍ਰਾਪਤ ਕਰਕੇ ’ਵਰਸਿਟੀ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।
ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰੀਖਿਆ ’ਚ ਚੰਗੇ ਅੰਕ ਹਾਸਲ ਕਰਨ ’ਤੇ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਹੋਰਨਾਂ ਵਿਦਿਆਰਥੀਆਂ ’ਚ ਹਿਤੈਸ਼ੀ ਧਵਨ ਨੇ 431 ਨੰਬਰਾਂ ਨਾਲ ਦੂਸਰਾ ਅਤੇ ਪ੍ਰਿਅੰਕਾ ਅਗਰਵਾਲ ਨੇ 429 ਨੰਬਰ ਪ੍ਰਾਪਤ ਕਰਕੇ ’ਵਰਸਿਟੀ ’ਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਗਵਰਨਿੰਗ ਕੌਂਸਲ ਦੇ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਕਰਕੇ ਸੰਭਵ ਹੋ ਸਕਿਆ ਹੈ।
Check Also
ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ
ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …
Punjab Post Daily Online Newspaper & Print Media