ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ ਬਿਊਰੋ) – ਮੱਧ ਪ੍ਰਦੇਸ਼ ਦੇ ਪਿੰਡ ਪਲਸੂਦ ਜ਼ਿਲ੍ਹਾ ਬੜਵਾਨੀ ਵਿਖੇ ਗ੍ਰੰਥੀ ਪ੍ਰੇਮ ਸਿੰਘ ਖ਼ਾਲਸਾ ਦੀ ਪੁਲਿਸ ਮੁਲਾਜ਼ਮਾਂ ਵੱਲੋਂ
ਸ਼ਰੇ੍ਆਮ ਕੀਤੀ ਗਈ ਮਾਰ-ਕੁਟਾਈ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਇੱਕ ਗੁਰਸਿੱਖ ਨਾਲ ਦੁਰਵਿਹਾਰ ਅਤੇ ਕੇਸਾਂ ਦੀ ਤੌਹੀਨ ਨਾ ਬਰਦਾਸ਼ਤਯੋਗ ਹੈ।ਇਸ ਲਈ ਸਬੰਧਤ ਪੁਲਿਸ ਮੁਲਾਜ਼ਮਾਂ ਖਿਲਾਫ਼ ਕਰੜੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਇਹ ਮਾਮਲਾ ਜਿਥੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ, ਉਥੇ ਹੀ ਮਨੁੱਖਤਾ ਨੂੰ ਵੀ ਸ਼ਰਮਸ਼ਾਰ ਕਰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਗਲਤੀ ਵੀ ਕੀਤੀ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕਦੀ ਹੈ।ਲੌਂਗੋਵਾਲ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪਾਸੋਂ ਮੰਗ ਕੀਤੀ ਕਿ ਸਿੱਖ ਭਾਵਨਾਵਾਂ ਦੀ ਤਰਜ਼ਮਾਨੀ ਕਰਦਿਆਂ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਕਾਨੂੰਨ ਅਨੁਸਾਰ ਕਰੜੀ ਸਜ਼ਾ ਦੇ ਕੇ ਪੀੜਤਾਂ ਨੂੰ ਇਨਸਾਫ਼ ਦਿਵਾਇਆ ਜਾਵੇ।
Check Also
ਨਗਰ ਪੰਚਾਇਤ ਰਈਆ ਦੀ ਪਹਿਲੀ ਜਨਰਲ ਹਾਊਸ ਮੀਟਿੰਗ ਸੰਪਨ
1 ਕਰੋੜ 6 ਲੱਖ ਦੇ ਵਿਕਾਸ ਕਾਰਜ਼ਾਂ ਨੂੰ ਹਰੀ ਝੰਡੀ ਰਈਆ, 30 ਜੁਲਾਈ (ਪੰਜਾਬ ਪੋਸਟ …
Punjab Post Daily Online Newspaper & Print Media