Monday, February 2, 2026

ਕਰੋਨਾ ਤੋਂ ਬਚਾਓ ਲਈ ਨਗਰ ਨਿਗਮ ਪਠਾਨਕੋਟ ਦੇ ਪ੍ਰਬੰਧ ਸਖਤ

ਨਗਰ ਨਿਗਮ ‘ਚ ਕੰਮਕਾਜ ਨੂੰ ਆਉਂਦੇ ਹਰੇਕ ਵਿਅਕਤੀ ਨੂੂੰ ਕੀਤਾ ਜਾਂਦਾ ਹੈ ਸੈਨੀਟਾਈਜ

ਪਠਾਨਕੋਟ, 7 ਅਗਸਤ (ਪੰਜਾਬ ਪੋਸਟ ਬਿਊਰੋ) – ਕਰੀਬ 6 ਮਹੀਨਿਆਂ ਤੋਂ ਕਰੋਨਾ ਵਾਈਰਸ ਦੇ ਪ੍ਰਸਾਰ ਦੇ ਚਲਦਿਆਂ ਨਗਰ ਨਿਗਮ ਪਠਾਨਕੋਟ ਦੇ ਹਰੇਕ ਕਰਮਚਾਰੀ ਵੱਲੋਂ ਆਪਣਾ ਯੋਗਦਾਨ ਕਿਸੇ ਨਾ ਕਿਸੇ ਤਰੀਕੇ ਨਾਲ ਦਿੱਤਾ ਜਾ ਰਿਹਾ ਹੈ। ਜਿਸ ਅਧੀਨ ਨਗਰ ਨਿਗਮ ਪਠਾਨਕੋਟ ਵੱਲੋਂ ਹਰੇਕ ਕਰਮਚਾਰੀਆਂ (ਸੀਵਰਮੈਨ ਅਤੇ ਸਫਾਈ ਕਰਮਚਾਰੀਆਂ)ਨੂੰ ਰੈਗੁਲਰ ਤੋਰ ਤੇ ਪੀ.ਪੀ ਕਿੱਟਾਂ, ਦਸਤਾਨੇ, ਮਾਸਕ ਅਤੇ ਸੈਨੀਟਾਈਜਰ ਮੁਹੱਈਆ ਕਰਵਾਇਆ ਜਾ ਰਿਹਾ ਹੈ ਤਾਂ ਜੋ ਫੀਲਡ ਵਿੱਚ ਕੰਮ ਕਰਦਿਆਂ ਕਰਮਚਾਰੀਆਂ ਨੂੰ ਕਿਸੇ ਤਰ੍ਹਾਂ ਦੀ ਸਰੀਰਿਕ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
               ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰਿੰਦਰ ਪਾਲ ਸਿੰਘ ਵਧੀਕ ਕਮਿਸ਼ਨਰ ਨਗਰ ਨਿਗਮ ਪਠਾਨਕੋਟ ਨੇ ਦੱਸਿਆ ਕਿ ਨਗਰ ਨਿਗਮ ਪਠਾਨਕੋਟ ਵੱਲੋਂ ਨਿਰਧਾਰਤ ਪਲਾਨ ਦੇ ਅਨੁਸਾਰ ਦਫਤਰਾਂ ਦੀ ਸੈਨੀਟਾਈਜੇਸ਼ਨ ਕਰਵਾਈ ਜਾ ਰਹੀ ਹੈ।ਨਗਰ ਨਿਗਮ ਪਠਾਨਕੋਟ ਆਉਣ ਵਾਲੇ ਹਰੇਕ ਨਾਗਰਿਕ ਨੂੰ ਸੈਨੀਟਾਈਜ਼ ਕੀਤਾ ਜਾਂਦਾ ਹੈ ਅਤੇ ਫਿਰ ਡਿਜੀਟਲ ਥਰਮਾਮੀਟਰ ਨਾਲ ਬੁਖਾਰ ਦੀ ਚੈਕਿੰਗ ਕੀਤੀ ਜਾਂਦੀ ਹੈ।ਉਨ੍ਹਾਂ ਦੱਸਿਆ ਕਿ ਸਾਰੀਆਂ ਬਰਾਚਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਨਿਰਧਾਰਿਤ ਲੋਕਾਂ ਨੂੰ ਹੀ ਦਫਤਰਾਂ ਵਿੱਚ ਆਉਣ ਦਿੱਤਾ ਜਾਵੇ ਅਤੇ ਸਮਾਜਿਕ ਦੂਰੀ ਦਾ ਧਿਆਨ ਰੱਖਿਆ ਜਾਵੇ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹਰੇਕ ਬਰਾਂਚ ਜਿਸ ਵਿੱਚ ਪ੍ਰਤੀਦਿਨ ਲੋਕਾਂ ਦਾ ਆਉਣਾ ਜਾਣਾ ਲੱਗਾ ਰਹਿੰਦਾ ਹੈ।ਸੋਸ਼ਲ ਡਿਸਟੈਂਸ ਨੂੰ ਧਿਆਨ ਵਿੱਚ ਰੱਖਦਿਆਂ ਲੋਕਾਂ ਦੇ ਖੜੇ ਹੋਣ ਅਤੇ ਬੈਠਣ ਦੀ ਵਿਵਸਥਾ ਕੀਤੀ ਗਈ ਹੈ।
               ਜਿਕਰਯੋਗ ਹੈ ਕਿ ਨਗਰ ਨਿਗਮ ਪਠਾਨਕੋਟ ਵੱਲੋਂ ਸ਼ਹਿਰ ਦੀ ਸਾਫ ਸਫਾਈ ਦੀ ਵਿਸ਼ੇਸ਼ ਵਿਵਸਥਾ ਕੀਤੀ ਗਈ ਹੈ।ਫੀਲਡ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਕਿੱਟਾਂ ਮੂਹੱਈਆ ਕਰਵਾਈਆਂ ਗਈਆਂ ਹਨ।ਟੀਮ ਇੰਚਾਰਜਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਹਰੇਕ ਕਰਮਚਾਰੀ ਨੇ ਡਿਊਟੀ ਦੋਰਾਨ ਦਸਤਾਨੇ ਅਤੇ ਕਿੱਟਾਂ ਜਰੂਰ ਪਾਈਆਂ ਹੋਣ।
                 ਦਫਤਰਾਂ ਵਿੱਚ ਕੰਮ ਕਰਨ ਵਾਲੇ ਹਰੇਕ ਕਰਮਚਾਰੀ ਅਤੇ ਅਧਿਕਾਰੀਆਂ ਨੂੰ ਵੀ ਕਿਹਾ ਗਿਆ ਹੈ ਕਿ ਬਿਨ੍ਹਾਂ ਮਾਸਕ ਤੋਂ ਕੋਈ ਵੀ ਕਰਮਚਾਰੀ ਨਹੀਂ ਆਏਗਾ ।

Check Also

ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …