Monday, July 27, 2026

ਖ਼ਾਲਸਾ ਕਾਲਜ ਫ਼ਿਜ਼ੀਕਲ ਐਜੂਕੇਸ਼ਨ ਵਿਖੇ ਸਪੋਰਟਸ ਮੈਨੇਜ਼ਮੈਂਟ ਕੋਰਸ ਦੀ ਸ਼ੁਰੂਆਤ

ਅੰਮ੍ਰਿਤਸਰ, 8 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਖਾਲਸਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਨੇ ਇਸ ਅਕਾਦਮਿਕ ਸੈਸ਼ਨ 2020-21 ਲਈ ਇਕ ਨਵੇਂ ਕੋਰਸ ਪੀ.ਜੀ ਡਿਪਲੋਮਾ ਇਨ ਸਪੋਰਟਸ ਮੈਨਜਮੈਂਟ ਦੀ ਸ਼ੁਰੂਆਤ ਕੀਤੀ ਹੈ।
ਕਾਲਜ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਇਸ ਕੋਰਸ ਨੂੰ ਸ਼ੁਰੂ ਕਰਨ ਵਾਲਾ ਪੰਜਾਬ ਦਾ ਇਹ ਪਹਿਲਾ ਕਾਲਜ ਹੋਵੇਗਾ।ਇਸ ਕੋਰਸ ਨਾਲ ਖੇਡ ਮਾਰਕੀਟਿੰਗ, ਮੈਨੇਜਮੈਂਟ, ਈਵੈਂਟ ਕੋ-ਆਰਡੀਨੇਸ਼ਨ, ਪ੍ਰਬੰਧਨ, ਵਪਾਰ, ਵਿਕਾਸ ਕੋਆਰਡੀਨੇਟਰ, ਸਪੋਰਟਸ ਟੀਮ ਮੈਨੇਜਰ, ਕੋਚ ਅਤੇ ਖੇਡਾਂ ਨਾਲ ਜੁੜੀਆਂ ਹੋਈਆਂ ਹੋਰ ਨੌਕਰੀਆਂ ਦੇ ਕਈ ਨਵੇਂ ਰਾਹ ਖੁੱਲਣਗੇ।
                   ਇਸ ਮੌਕੇ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਦਿੱਤੇ ਗਏ ਸਹਿਯੋਗ ਦਾ ਧੰਨਵਾਦ ਕੀਤਾ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …