Wednesday, March 18, 2026

ਰਾਣਾ ਗੁਰਜੀਤ ਸਿੰਘ ਵਲੋਂ ਜੇਤੂ ਵਿਦਿਆਰਥੀਆਂ ਨੂੰ ਦਿੱਤੇ ਟੈਬਲੇਟ

ਕੋਰੋਨਾ ਜਾਗਰੂਕਤਾ ਲਈ ਕਰਵਾਏ ਸਨ ਸਕੂਲੀ ਵਿਦਿਆਰਥੀਆਂ ਦੇ ਮੁਕਾਬਲੇ

ਕਪੂਰਥਲਾ, 8 ਅਗਸਤ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਕੋਰੋਨਾ ਵਾਇਰਸ ਬਾਰੇ ਜਾਗਰੂਕਤਾ ਲਈ ਕਰਵਾਏ ਗਏ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਅੱਜ ਟੈਬਲੇਟ ਦਿੱਤੇ ਗਏ।ਰਾਣਾ ਗੁਰਜੀਤ ਸਿੰਘ ਵਲੋਂ ਨਿੱਜੀ ਯਤਨਾਂ ਸਦਕਾ ਹਲਕਾ ਕਪੂਰਥਲਾ ਨਾਲ ਸਬੰਧਿਤ ਸਰਕਾਰੀ ਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਕੋਵਿਡ-19 ਤੋਂ ਬਚਾਅ ਅਤੇ ਲੋਕਾਂ ਨੂੰ ਬਿਮਾਰੀ ਨਾਲ ਲੜਨ ਸਬੰਧੀ ਜਾਗਰੂਕਤਾ ਲਈ ਵੱਖ-ਵੱਖ ਤਰਾਂ ਦੇ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ ਸੀ, ਇਨਾਂ ਮੁਕਾਬਲਿਆਂ ਵਿੱਚ ਮੁੱਖ ਤੌਰ `ਤੇ ਸਲੋਗਨ ਲਿਖਣ, ਪੋਸਟਰ ਬਣਾਉਣੇ ਅਤੇ ਭਾਸ਼ ਮੁਕਾਬਲੇ ਸ਼ਾਮਲ ਸਨ।
                          ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਅਤੇ ਵਿਦਿਆਰਥੀਆਂ ਵਲੋਂ ਮੁਕਾਬਲਿਆਂ ਦੌਰਾਨ ਅਪਣੀ ਕਲਾ ਦਾ ਪ੍ਰਦਰਸ਼ਨ ਕਰਨ ਸਬੰਧੀ ਜਜਮੈਂਟ ਦੀ ਜਿੰਮੇਵਾਰੀ ਸਿੱਖਿਆ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਦਿੱਤੀ ਗਈ ਸੀ।ਸਿੱਖਿਆ ਵਿਭਾਗ ਵਲੋਂ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਹੁਨਰ ਦੀ ਪਰਖ ਕਰਦਿਆਂ 6 ਵਿਦਿਆਰਥੀਆਂ ਦੀ ਚੋਣ ਕੀਤੀ ਗਈ।ਇਨਾਂ ਵਿਦਿਆਰਥੀਆਂ ਦਾ ਵਿਧਾਇਕ ਰਾਣਾ ਗੁਰਜੀਤ ਸਿੰਘ ਵਲੋਂ ਅੱਜ ਵਿਸ਼ੇਸ਼ ਤੌਰ `ਤੇ ਸਨਮਾਨ ਕੀਤਾ ਗਿਆ।
                     ਉਨਾਂ ਕਿਹਾ ਕਿ ਕਿ ਵਿਦਿਆਰਥੀ ਵਰਗ ਅਪਣੀ ਕਲਾ ਰਾਹੀਂ ਇਸ ਬਿਮਾਰੀ ਵਿਰੁੱਧ ਸਭ ਤੋਂ ਵੱਧ ਜਾਗਰੂਕਤਾ ਪੈਦਾ ਕਰ ਸਕਦਾ ਹੈ।ਉਨਾਂ ਪੋਸਟਰ ਬਣਾਉਣ ਵਿੱਚ ਪਹਿਲਾ ਸਥਾਨ ਹਾਸਿਲ ਕਰਨ ਵਾਲੀ ਰਿਜ਼ਾ ਖ਼ਾਨ ਲਿਟਲ ਏਜੰਲ ਸਕੂਲ ਕਪੂਰਥਲਾ, ਭਾਸ਼ਣ ਮੁਕਾਬਲੇ ਵਿੱਚ ਪਹਿਲੇ ਸਥਾਨ `ਤੇ ਰਹਿਣ ਵਾਲੀ ਅਨੁਸ਼ਕਾ ਬਾਵਾ ਲਾਲਵਾਨੀ ਪਬਲਿਕ ਸਕੂਲ ਅਤੇ ਸਲੋਗਨ ਲਿਖਣ ਵਿੱਚ ਮੋਹਰੀ ਰਹੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ (ਲੜਕੇ) ਦੇ ਵਿਦਿਆਰਥੀ ਜੋਇਲ ਨੂੰ ਟੈਬਲੇਟ ਦੇ ਕੇ ਸਨਮਾਨਿਤ ਕੀਤਾ ਗਿਆ।
                    ਇਸ ਤੋਂ ਇਲਾਵਾ ਜਿੰਨਾਂ ਤਿੰਨ ਹੋਰ ਵਿਦਿਆਰਥਣਾਂ ਨੂੰ ਵੀ ਕੰਨਸੋਲੇਸ਼ਨ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ, ਉਨਾਂ ਵਿੱਚ ਕੈਂਬਰਿਜ਼ ਇੰਟਰਨੈਸ਼ਨਲ ਪਬਲਿਕ ਸਕੂਲ ਤੋਂ ਤਾਨੀਆ, ਐਮ.ਜੀ.ਐਮ ਪਬਲਿਕ ਸਕੂਲ ਤੋਂ ਜ਼ੀਆ ਅਤੇ ਬਾਵਾ ਲਾਲਵਾਨੀ ਪਬਲਿਕ ਸਕੂਲ ਕਪੂਰਥਲਾ ਤੋਂ ਸਰਿਤਾ ਗੁਪਤਾ ਸ਼ਾਮਿਲ ਹਨ।
                   ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਮੱਸਾ ਸਿੰਘ ਸਿੱਧੂ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …