Wednesday, March 18, 2026

ਸਰਕਾਰੀ ਸਕੂਲ ਤਿੰਮੋਵਾਲ ਦੀ ਵਿਦਿਆਰਥਣ ਰਹੀ ਅਵਲ

ਜੰਡਿਆਲਾ ਗੁਰੂ, 8 ਅਗਸਤ (ਹਰਿੰਦਰਪਾਲ ਸਿੰਘ) – ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਦਿਅਕ ਮੁਕਾਬਲਿਆਂ ਦੇ ਗੀਤ ਗਾਇਨ ਮੁਕਾਬਲੇ ਵਿਚੋਂ ਸ.ਸ.ਸ ਸਕੂਲ ਤਿੰਮੋਵਲ ਦੀ ਦਿਆਰਥਣ ਸਿਮਰਨਜੀਤ ਕੌਰ ਬਲਾਕ ਜੰਡਿਆਲਾ ਗੁਰੂ ਵਿਚੋਂ ਪਹਿਲੇ ਸਥਾਨ ‘ਤੇ ਰਹੀ।ਸਕੂਲ ਪ੍ਰਿੰਸੀਪਲ ਵਰਿੰਦਰ ਸਿੰਘ ਨੇ ਦੱਸਿਆ ਕਿ ਬੱਚੀ ਸਿਮਰਨਜੀਤ ਕੌਰ ਦੀ ਮਿਹਨਤ ਅਤੇ ਸਾਹਿਤਕ ਕਮੇਟੀ ਮੈਂਬਰਾਂ ਸ਼੍ਰੀਮਤੀ ਲਖਵਿੰਦਰ ਕੌਰ ਅਤੇ ਅਮਨਦੀਪ ਕੌਰ ਦੀ ਯੋਗ ਸਿਖਲਾਈ ਦਾ ਨਤੀਜਾ ਹੈ।
               ਲੈਕਚਰਾਰ ਦਿਲਰਾਜ ਸਿੰਘ ਨੇ ਦੱਸਿਆ ਕਿ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਸ਼ਤਾਬਦੀ ਅਵਸਰ ਨੂੰ ਮੁੱਖ ਰੱਖਦਿਆਂ ਸਰਕਾਰ ਨੇ ਸਕੂਲਾਂ ਵਿੱਚ ਜੋ ਵਿਦਿਅਕ ਮੁਕਾਬਲੇ ਕਰਵਾਉਣ ਦੇ ਪ੍ਰੋਗਰਾਮ ਜਾਰੀ ਕੀਤੇ ਹਨ।ਉਸ ਨਾਲ ਬੱਚੇ ਗੁਰੂ ਸਾਹਿਬਾਨ ਦੇ ਜੀਵਨ ਪ੍ਰਤੀ ਡੂੰਘਾਈ ਨਾਲ ਇਤਿਹਾਸ ਤੋਂ ਜਾਣੂ ਹੋ ਸਕਣਗੇ।

Check Also

ਖ਼ਾਲਸਾ ਕਾਲਜ ਵਿਖੇ ‘ਪੰਜਾਬ ਅਰਥਵਿਵਸਥਾ ਦਾ ਵਾਤਾਵਰਣ ਪੁਨਰ-ਸਥਿਤੀ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ

ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਅਤੇ ਖੇਤੀਬਾੜੀ ਵਿਭਾਗ …