ਲੌਂਗੋਵਾਲ, 9 ਅਗਸਤ (ਜਗਸੀਰ ਲੌਂਗੋਵਾਲ) – ਸ੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਦੀ ਅਗਵਾਈ `ਚ ਪਿੰਡਾਂ
ਅਤੇ ਸ਼ਹਿਰਾਂ ਦੀਆਂ ਵਾਰਡਾਂ ਵਿੱਚ ਐਸ.ਸੀ ਅਤੇ ਬੀ.ਸੀ ਪਰਿਵਾਰਾਂ ਨਾਲ ਹੋ ਰਹੀ ਬੇਇਨਸਾਫ਼ੀ ਖਿਲਾਫ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਪ੍ਰਕਾਸ਼ ਚੰਦ ਗਰਗ ਨੇ ਦੱਸਿਆ ਕਿ ਸੂਬੇ ਵਿੱਚ ਜਦੋਂ ਤੋਂ ਕਾਂਗਰਸ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਗਰੀਬ ਪਰਿਵਾਰ ਨਾਲ ਧੱਕਾ ਹੁੰਦਾ ਆ ਰਿਹਾ ਹੈ।ਉਨ੍ਹਾਂ ਕਿਹਾ ਕਿ ਕੱਟੇ ਗਏ ਨੀਲੇ ਕਾਰਡ ਤੇ ਕੱਟੀਆਂ ਪੈਨਸ਼ਨਾਂ ਬਹਾਲ ਕਰਵਾਉਣ, ਵਿਦਿਆਰਥੀਆਂ ਦੇ ਵਜ਼ੀਫੇ ਤੇ ਸ਼ਗਨ ਸਕੀਮ ਜ਼ਾਰੀ ਕਰਨ ਤੋਂ ਇਲਾਵਾ ਬਿਜਲੀ ਬਿੱਲਾਂ ਵਿੱਚ ਵਾਧਾ ਵਾਪਸ ਲੈਣ ਤੇ ਸੂਬੇ ਵਿੱਚ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਜਬਰਦਸਤ ਅੱਜ ਰੋਸ ਮੁਜ਼ਾਹਰਾ ਕੀਤਾ ਗਿਆ ਹੈ।
ਇਸ ਮੌਕੇ ਰਮਨਦੀਪ ਸਿੰਘ ਢਿੱਲੋਂ ਸਰਕਲ ਪ੍ਰਧਾਨ, ਸੰਗਰੂਰ ਰੇਹੜੀ ਯੂਨੀਅਨ ਦੇ ਪ੍ਰਧਾਨ ਰਿੰਕੂ ਕੁਮਾਰ, ਅਮਿਤ ਗਾਂਧੀ, ਜੋਗੀ ਰਾਮ, ਸੋਹਣ ਲਾਲ, ਪਰਮਜੀਤ ਸਿੰਘ, ਨਰਿੰਦਰ ਸਿੰਘ, ਰੈਂਬੋ, ਸ਼ਾਮ ਲਾਲ ਤਆਦਿ ਹਾਜ਼ਰ ਸਨ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media