Saturday, August 1, 2026

ਪਾਵਰਕਾਮ ਦੇ ਪੈਨਸ਼ਨਰ ਹੱਕੀ ਮੰਗਾਂ ਲਈ ਹਰ ਤਰ੍ਹਾਂ ਦੀ ਕੁਰਬਾਨੀ ਲਈ ਤਿਆਰ -ਸਿਕੰਦਰ ਸਿੰਘ

ਸਮਰਾਲਾ, 10 ਅਗਸਤ (ਇੰਦਰਜੀਤ ਕੰਗ) – ਪਾਵਰਕਾਮ ਦੀ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਜਥੇਬੰਦੀ ਦੇ ਵਿਛੜੇ ਸਾਥੀਆਂ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਪ੍ਰਧਾਨ ਸਿਕੰਦਰ ਸਿੰਘ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਪਾਵਰਕਾਮ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਤੋਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਤੇ ਜਾਇਜ ਮੰਗਾਂ ਦੀ ਪ੍ਰਾਪਤੀ ਲਈ ਹਰ ਤਰ੍ਹਾਂ ਦਾ ਸੰਘਰਸ਼ ਕਰਨ ਲਈ ਤਿਆਰ ਹਨ।ਹੱਕੀ ਮੰਗਾਂ ‘ਚ ਮੁੱਖ ਤੌਰ ਤੇ ਬਿਜਲੀ ਯੂਨਿਟਾਂ ਵਿੱਚ ਰਿਆਇਤਾਂ, ਮੈਡੀਕਲ ਕੈਸ਼ਲੈਸ ਸਕੀਮ, 23 ਸਾਲਾ ਪ੍ਰਮੋਸ਼ਨ ਸਕੇਲ, ਗ੍ਰੇਡ ਪੇਅ ਅਤੇ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਦਾ ਭੁਗਤਾਨ ਕਰਨ ਆਦਿ ਹਨ।
                 ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਾਰੇ ਪੈਨਸ਼ਨਰਾਂ ਨੇ ਸੋਸ਼ਲ ਡਿਸਟੈਂਸ ਨੂੰ ਧਿਆਨ ਵਿੱਚ ਰੱਖਿਆ ਅਤੇ ਸਾਰਿਆਂ ਨੇ ਮਾਸਕ ਪਾਏ ਹੋਏ ਸਨ।ਮੀਟਿੰਗ ਦੌਰਾਨ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਪੈਨਸ਼ਨਰਾਂ ਵਲੋਂ ਤਿੱਖਾ ਸੰਘਰਸ਼ ਵਿੱਢਣ ਸਬੰਧੀ ਸਰਕਲ ਕਮੇਟੀ ਅਤੇ ਸਟੇਟ ਕਮੇਟੀ ਨੂੰ ਵੀ ਪੱਤਰ ਭੇਜਿਆ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ ਪਾਵਰਕਾਮ ਦੇ ਸਮੂਹ ਪੈਨਸ਼ਨਰ ਆਪਣੀਆਂ ਹੱਕੀ ਮੰਗਾਂ ਸਬੰਧੀ ਕਦੇ ਪਿੱਛੇ ਨਹੀਂ ਹਟਣਗੇ, ਚਾਹੇ ਕੋਈ ਵੀ ਕੁਰਬਾਨੀ ਦੇਣੀ ਪਵੇ।
                  ਮੀਟਿੰਗ ਵਿੱਚ ਪ੍ਰੇਮ ਸਿੰਘ ਐਸ.ਡੀ.ਓ (ਰਿਟਾ:) ਸੀਨੀਅਰ ਮੀਤ ਪ੍ਰਧਾਨ, ਗੁਰਸ਼ਰਨ ਸਿੰਘ ਨਾਗਰਾ ਸਕੱਤਰ, ਦਰਸ਼ਨ ਸਿੰਘ ਖਜਾਨਚੀ, ਜਗਤਾਰ ਸਿੰਘ ਪ੍ਰੈਸ ਸਕੱਤਰ, ਸੁਰਜੀਤ ਵਿਸ਼ਦ, ਰਜਿੰਦਰ ਵਡੇਰਾ ਕਾਨੂੰਨੀ ਸਲਾਹਕਾਰ, ਮਹਿੰਦਰ ਸਿੰਘ ਗਿੱਲ, ਭੁਪਿੰਦਰਪਾਲ, ਹਰਪਾਲ ਸਿੰਘ ਸਿਹਾਲਾ, ਪ੍ਰੇਮ ਕੁਮਾਰ ਸਰਕਲ ਆਗੂ, ਅਮਰਜੀਤ ਸਿੰਘ ਕਟਾਣੀ ਕਲਾਂ ਆਦਿ ਹਾਜ਼ਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …