Saturday, August 1, 2026

ਵਿਧਾਇਕ ਡੀ.ਸੀ ਨੇ ਹਲਕਾ ਅਟਾਰੀ ਦੇ ਪਿੰਡ ਪੰਡੋਰੀ ਵੜੈਚ ਦੇ ਵਿਕਾਸ ਕਾਰਜ਼ਾਂ ਲਈ ਦਿੱਤਾ ਚੈਕ

ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ ਬਿਊਰ) – ਹਲਕਾ ਅਟਾਰੀ ਵਿਧਾਇਕ ਤਰਸੇਮ ਸਿੰਘ ਡੀ.ਸੀ ਵਲੋਂ ਆਪਣੇ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ ਦੀ ਮੁਹਿੰਮ ਤਹਿਤ ਹਲਕੇ ਦੇ ਪਿੰਡ ਪੰਡੋਰੀ ਵੜੈਚ ਦੀਆਂ ਗਲੀਆਂ ਤੇ ਨਾਲੀਆਂ ਤੋਂ ਇਲਾਵਾ ਹੋਰ ਵਿਕਾਸ ਕਾਰਜ਼ਾਂ ਲਈ 26,50,000 ਦਾ ਚੈਕ ਮੌਜ਼ੂਦਾ ਸਰਪੰਚ ਬੀਬੀ ਪ੍ਰਭਜੀਤ ਕੌਰ ਨੂੰ ਭੇਟ ਕੀਤਾ ਗਿਆ।
                  ਹਲਕਾ ਵਿਧਾਇਕ ਡੀ.ਸੀ ਨੇ ਕਿਹਾ ਕੇ ਪੰਜਾਬ ਸਰਕਾਰ ਲਗਾਤਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ।ਪਿੰਡ ਪੰਡੋਰੀ ਵੜੈਚ ਦੀ ਪੰਚਾਇਤ ਵਲੋਂ ਤੇਜ਼ੀ ਦੇ ਨਾਲ ਪਿੰਡ ਦੇ ਵਿਕਾਸ ਦਾ ਕੰਮ ਹੋ ਰਿਹਾ ਹੈ।ਇਸ ਲਈ ਅੱਜ ਮੁੜ ਇਸ ਪਿੰਡ ਨੂੰ ਦੁਬਾਰਾ ਗਰਾਂਟ ਦਿੱਤੀ ਗਈ ਹੈ।
                  ਪਿੰਡ ਦੀ ਸਰਪੰਚ ਬੀਬੀ ਪ੍ਰਭਜੀਤ ਕੌਰ ਨੇ ਦੁਬਾਰਾ ਗਰਾਂਟ ਦੇਣ ‘ਤੇ ਪਿੰਡ ਦੀ ਪੰਚਾਇਤ ਵਲੋਂ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ।ਉਨਾਂ ਕਿਹਾ ਕਿ ਉਹ ਇਸ ਰਕਮ ਨੂੰ ਪੂਰੀ ਇਮਾਨਦਾਰੀ ਨਾਲ ਪਿੰਡ ਦੇ ਵਿਕਾਸ ‘ਤੇ ਖਰਚ ਕਰਨਗੇ ਅਤੇ ਆਉਣ ਵਾਲੇ ਸਮੇਂ ‘ਚ ਪਿੰਡ ਨੂੰ ਸਾਫ ਸੁਥਰਾ ਤੇ ਖੂਬਸੂਰਤ ਬਣਾਇਆ ਜਾਵੇਗਾ।
ਇਸ ਮੌਕੇ ਇੰਦਰਜੀਤ ਸਿੰਘ, ਮੈਂਬਰ ਗੁਰਜੀਤ ਸਿੰਘ, ਰੋਸ਼ਨ ਸਿੰਘ, ਹੀਰਾ ਸਿੰਘ, ਮਨਪ੍ਰੀਤ ਸਿੰਘ, ਸਾਬਕਾ ਸਰਪੰਚ ਇਕਬਾਲ ਸਿੰਘ, ਬਲਾਕ ਸੰਮਤੀ ਮੈਂਬਰ ਮਨਦੀਪ ਸਿੰਘ ਆਧੀ ਆਦਿ ਮੌਜ਼ੂਦ ਸਨ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …