ਲੌਂਗੋਵਾਲ, 11 ਅਗਸਤ (ਜਗਸੀਰ ਲੌਂਗੋਵਾਲ) – ਐਸ.ਡੀ.ਐਮ ਦਿੜ੍ਹਬਾ ਸਿਮਰਪ੍ਰੀਤ ਕੌਰ ਨੇ ਦੱਸਿਆ ਹੈ ਕਿ ਡਿਪਟੀ ਕਮਿਸ਼ਨਰ ਰਾਮਵੀਰ ਦੇ ਮਿਲੇ ਆਦੇਸ਼ਾਂ ਤਹਿਤ ਸਬ ਡਵੀਜ਼ਨ ਦਿੜ੍ਹਬਾ ਦੇ ਪਿੰਡ ਘੜਿਆਲ, ਸਮੂਰਾਂ ਅਤੇ ਜਨਾਲ ਵਿਖੇ 12, 13 ਅਤੇ 14 ਅਗਸਤ ਨੂੰ ਲੱਗਣ ਵਾਲਾ ਗੁੱਗਾ ਮਾੜੀ ਦਾ ਮੇਲਾ ਨਹੀ ਲੱਗੇਗਾ।ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਅਤੇ ਪਿੰਡਾਂ ਦੇ ਆਲੇ ਦੁਆਲੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਕੋਵਿਡ ਦੇ ਪ੍ਰਕੋਪ ਤੋਂ ਬਚਾਉਣ ਲਈ ਮੇਲਾ ਨਾ ਲਗਾਉਣ ਦੀ ਪਹਿਲਕਦਮੀ ਕੀਤੀ ਗਈ ਹੈ।ਉਨ੍ਹਾਂ ਸਮੂਹ ਸ਼ਰਧਾਲੂਆਂ ਨੂੰ ਅਪੀਲ ਕੀਤੀ ਉਹ ਆਪਣੇ ਘਰਾਂ ‘ਚ ਰਹਿ ਕੇ ਗੁੱਗਾ ਜ਼ਾਹਰ ਪੀਰ ਦੀ ਪੂਜਾ ਅਰਾਧਨਾ ਕਰ ਸਕਦੇ ਹਨ।
ਉਨ੍ਹਾਂ ਮੁੜ ਦੁਹਰਾਇਆ ਕਿ ਪ੍ਰਸ਼ਾਸਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਕਰਦਾ ਹੈ, ਪ੍ਰੰਤੂ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨਾ ਸਾਡੀ ਸਾਰਿਆਂ ਦੀ ਨਿੱਜੀ ਜਿੰਮਵਾਰੀ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media