ਜ਼ਿਲੇ ‘ਚ ਹੁਣ 481 ਐਕਟਿਵ ਕੇਸ, ਕੁੱਲ 1940 ਵਿਅਕਤੀ ਹੋਏ ਸਿਹਤਯਾਬ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ) – ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲੇ ਵਿੱਚ ਮਿਸ਼ਨ ਫ਼ਤਿਹ ਤਹਿਤ ਅੱਜ ਮੰਗਲਵਾਰ 49 ਹੋਰ
ਪਾਜ਼ਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਘਰਾਂ ਨੂੰ ਵਾਪਸੀ ਕੀਤੀ ਹੈ।
ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਹਾਲਾਂਕਿ ਇਹ ਕੋਵਿਡ-19 ਵਿਰੱਧ ਜੰਗ ‘ਚ ਵੱਡੀ ਕਾਮਯਾਬੀ ਹੈ।ਪਰ ਇਸ ਤੋਂ ਜੰਗ ਜਿੱਤਣ ਲਈ ਸਾਨੂੰ ਸੁਚੇਤ ਰਹਿਣ ਦੀ ਲੋੜ ਹੈ, ਕਿਉਂਕਿ ਥੋੜੀ ਜਿਹੀ ਲਾਪਰਵਾਹੀ ਵੀ ਵੱਡਾ ਨੁਕਸਾਨ ਕਰ ਸਕਦੀ ਹੈ।ਉਨਾਂ ਅਪੀਲ ਕੀਤੀ ਕਿ ਕੋਰੋਨਾਵਾਇਰਸ ਤੋਂ ਬਚਣ ਲਈ ਇੱਕ ਦੂਜੇ ਤੋਂ ਆਪਸੀ ਦੂਰੀ ਬਣਾ ਕੇ ਰੱਖਣ ਅਤੇ ਆਪਣੇ ਮੂੰਹ ‘ਤੇ ਮਾਸਕ ਜ਼ਰੂਰ ਪਾਇਆ ਜਾਵੇ।ਇਸਦੇ ਨਾਲ ਹੀ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਣ ਜਾਂ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰਨ ਦੀ ਲੋੜ ਹੈ।
ਉਨਾਂ ਦੱਸਿਆ ਕਿ ਜ਼ਿਲੇ ‘ਚ ਹੁਣ 481 ਐਕਟਿਵ ਕੇਸ ਹਨ ਅਤੇ ਹੁਣ ਤੱਕ 1940 ਜਣੇ ਤੰਦਰੁਸਤ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।
Punjab Post Daily Online Newspaper & Print Media